Sunday, October 25, 2026

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 9 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਸਰਬਜੀਤ ਸਿੰਘ ਵਾਸੀ ਮਹੁੱਲਾ ਭਲੇਰੀਆ ਦੇ ਗ੍ਰਹਿ ਵਿਖੇ ਲੜਕੀ ਦੇ ਵਿਆਹ ਸਬੰਧੀ ਧਾਰਮਿਕ ਸਮਾਗਮ ਕੀਤਾ ਗਿਆ।PPN0904201701ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਕਿਸ਼ਨ ਸਿੰਘ, ਗੁਰਵਿੰਦਰ ਸਿੰਘ ਵਲੋ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਅਵਤਾਰ ਸਿੰਘ ਕੈਂਥ ਵਲੋਂ ਸਮੂਹ ਨਿਵਾਸੀਆਂ ਖਾਸ ਕਰਕੇ ਬੀਬੀਆਂ ਨੂੰ ਅਜੋਕੇ ਮਾਹੋਲ ਵਿਚ ਦਾਜ ਰੂਪੀ ਦੈਂਤ ਅਤੇ ਮਾਰੂ ਨਸ਼ਿਆਂ ਦੀ ਬਿਮਾਰੀ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਦੀ ਅਪੀਲ ਕੀਤੀ ਗਈ।ਦਿਲਬਾਗ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ ਪੱਪੂ, ਦਿਲਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਹਰਜਿੰਦਰ ਸਿੰਘ ਰਾਣਾ ਆਦਿ ਮੈਂਬਰ ਸਮਾਗਮ ਵਿੱਚ ਸ਼ਾਮਲ ਹੋਏ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply