ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗੁਰਪ੍ਰਤਾਪ ਸਿੰਘ ਸਹੋਤਾ ਨੇ ਜੰਡਿਆਲਾ ਗੁਰੂ ਦੇ ਡੀ.ਐਸ.ਪੀ ਸ਼ੀਤਲ ਸਿੰਘ ਦਾ ਤਬਾਦਲਾ
ਹੋਣ ਤੋ ਬਾਅਦ ਉਨ੍ਹਾਂ ਦੀ ਜਗ੍ਹਾ ਡੀ.ਐਸਪੀ ਦਾ ਆਪਣਾ ਅਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਜੰਡਿਆਲਾ ਦੇ ਇਲਾਕੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣਗੇ।ਨਸ਼ਾਖੋਰੀ ਨੂੰ ਜੜ੍ਹ ਤੋਂ ਖਤਮ ਕਰਣ ਲਈ ਉਹ ਕੋਈ ਕਸਰ ਨਹੀਂ ਛੱਡਣਗੇ।ਉਨਾਂ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੁਰਾਣੇ ਦਿਨ ਭੁਲ ਜਾਣ, ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਨਸ਼ੇ ਦੇ ਕੋਹੜ ਨੂੰ ਜੜੋਂ ਖਤਮ ਕੀਤਾ ਜਾਵੇਗਾ ਤੇ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਉਹ ਅੰਮ੍ਰਿਤਸਰ ਕਮਿਸ਼ਨਰ ਵਾਲੀ ਪ੍ਰਣਾਲੀ ਵਾਂਗ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਪੁਲਿਸ ਸੇਵਾਵਾਂ ਵਧੀਆ ਮਿਲ ਸਕਣ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media