ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹੈਲਥ ਵਰਕਰਾਂ ਵੱਲੋ ਰੁਜ਼ਗਾਰ ਦੀ ਮੰਗ ਲੈ ਕੇ 10 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ ।
ਬੇਰੁਜ਼ਗਾਰ ਹੈਲਥ ਵਰਕਰ ਮੇਲ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਸਤਨਾਮ ਸਿੰਘ ਬਾਰਿਆ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋ ਮਲਟੀਪਰਪਜ਼ ਹੈਲਥ ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਨਿਯੁੱਕਤੀ ਪੱਤਰ ਜਾਰੀ ਨਹੀਂ ਕੀਤੇ ਗਏ।ਵਰਕਰਾਂ ਦੀਆ ਪੋਸਟਾਂ ਪਿਛਲੀ ਬਾਦਲ ਸਰਕਾਰ ਨੇ 30 ਅਪ੍ਰੈਲ 2016 ਦੀ ਕੈਬਨਿਟ ਮੀਟਿੰਗ ਵਿੱਚ ਮਨਜੂਰ ਕੀਤੀਆਂ ਸਨ।ਜਿਨ੍ਹਾਂ ਨੂੰ ਇਕ ਸਾਲ ਹੋਣ ਵਾਲਾ ਹੈ ਅਤੇ ਇਹਨਾਂ ਅਸਾਮੀਆਂ ਲਈ ਲਿਖਤੀ ਟੈਸਟ ਅਤੇ ਪ੍ਰਮਾਣ ਪੱਤਰਾਂ ਦੀ ਜਾਂਚ ਬਾਬਾ ਫਰੀਦ ਯੂਨੀਵਰਸਿਟੀ ਵਲੋ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤੀ ਜਾ ਚੁੱਕੀ ਹੈ।ਪਰ ਸਰਕਾਰ ਬਣਨ ਤੇ ਵੀ ਯੋਗ ਕੰਮ ਵਿੱਚ ਦੇਰੀ ਕੀਤੀ ਜਾ ਚੁੱਕੀ ਹੈ।ਇਸ ਲਈ ਹੁਣ 10 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਂਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਜੀ ਨੂੰ ਜਲਦ ਮਿਲ ਕੇ ਨਿਯੁੱਕਤੀ ਪੱਤਰ ਜਾਰੀ ਕਰਨ ਲਈ ਮੰਗ ਪੱਤਰ ਸੌਂਪਣਗੇ ।ਇਸ ਮੌਕੇ ਉਨ੍ਹਾਂ ਨਾਲ ਗੁਰਬਿੰਦਰ ਸਿੰਘ, ਜਗਰੂਪ ਸਿੰਘ, ਮਨਦੀਪ ਸਿੰਘ, ਕੰਵਲਜੀਤ ਸਿੰਘ, ਜਗਦੀਪ ਸਿੰਘ, ਗੌਤਮ ਕੁਮਾਰ, ਪ੍ਰਭਜੀਤ ਸਿੰਘ, ਹਰਪਾਲ ਸਿੰਘ, ਬਿਕਰਮ ਕੁਮਾਰ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਅਨੰਦ ਕੁਮਾਰ, ਤਰਸੇਮ ਸਿੰਘ, ਸ਼ਾਮ ਸੁੰਦਰ ਹਾਜਿਰ ਸਨ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media