Wednesday, June 10, 2026

ਕੁਰਾਹੇ ਪੈ ਰਹੀ ਜਵਾਨੀ ਨੂੰ ਨਸ਼ਾ ਮੁਕਤ ਕਰਕੇ ਕਾਂਗਰਸ ਨਰੋਏ ਪੰਜਾਬ ਦੀ ਕਰੇਗੀ ਸਿਰਜਨਾ – ਰਾਜੋਕੇ

ਖਾਲੜਾ/ ਭਿੱਖੀਵਿੰਡ, 9 ਅਪ੍ਰੈਲ (ਭਾਟੀਆ, ਬਖਤਾਵਰ, ਕੰਬੋਕੇ) – ਸੂਬੇ ਦੇ ਲੋਕਾਂ ਨੇ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੂੰ ਸੱਤਾ ਤੋ ਲਾਂਭੇ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ PPN0904201715ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਪਹਿਲਵਾਨ ਗੁਰਬਾਜ਼ ਸਿੰਘ ਰਾਜੋਕੇ ਤੇ ਕਾਗਰਸੀ ਆਗੂ ਗੁਰਪ੍ਰੀਤ ਸਿੰਘ ਗੋਪਾ ਰਾਜੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਹੁਣ ਆਸ ਬੱਝੀ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕਿਸਾਨਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਹੋਣਗੀਆਂ ਅਤੇ ਕਿਸਾਨਾਂ ਦੀਆਂ ਫਸਲਾਂ ਵੀ ਸਮੇ ਸਿਰ ਖਰੀਦੀਆਂ ਜਾਣਗੀਆਂ ਤੇ ਮੰਡੀਆਂ ਵਿੱਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀ ਆਵੇਗੀ।ਉਹਨਾ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਉਸਾਰੂ ਸੋਚ ਤੇ ਚੰਗੀ ਸ਼ਖਸੀਅਤ ਦੇ ਮਾਲਕ ਹਨ ਅਤੇ ਉਹ ਹਲਕਾ ਖੇਮਕਰਨ ਦੇ ਲੋਕਾਂ ਨੂੰ ਇਨਸਾਫ ਦੇਣ ਦੇ ਨਾਲ-ਨਾਲ ਗੰਡਾਗਰਦੀ, ਨਸ਼ਖੋਰੀ ਤੇ ਭਿ੍ਰਸ਼ਟਾਚਾਰ ਆਦਿ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਗੇ।ਉਹਨਾ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥ ਸੋਂਪ ਕੇ ਆਪਣਾ ਫਰਜ਼ ਨਿਭਾਇਆ ਹੈ ਅਤੇ ਹੁਣ ਕਾਂਗਰਸ ਸਰਕਾਰ ਕੁਰਾਹੇ ਪੈ ਰਹੀ ਜਵਾਨੀ ਨੂੰ ਨਸ਼ਾ ਮੁਕਤ ਕਰਕੇ ਇਕੇ ਨਵੇਂ ਤੇ ਨਰੋਏ ਪੰਜਾਬ ਦੀ ਸਿਰਜਨਾ ਕਰੇਗੀ ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply