ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਦਾ 2016-17 ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।
ਨਰਸਰੀ ਤੋਂ ਨੌਵੀਂ ਕਲਾਸ ਦਾ ਨਤੀਜਾ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਚੇਅਰਮੈਨ ਯਾਦਵਿੰਦਰਾ ਸਕੂਲ ਸੁਸਾਇਟੀ ਸੁਲੱਖਣ ਸਿੰਘ ਥਿੰਦ ਵਲੋਂ ਐਲਾਨਿਆ ਗਿਆ।ਸਾਰੀਆ ਕਲਾਸਾਂ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸੁਲੱਖਣ ਸਿੰਘ ਥਿੰਦ ਵਲੋਂ ਮੈਡਲਾਂ ਨਾਲ ਸਨਮਾਨਿਆ ਗਿਆ। ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਮਨ ਲਾ ਕੇ ਪੜਣ ਅਤੇ ਅਧਿਆਪਕਾਂ ਨੂੰ ਮਿਹਨਤ ਤੇ ਲਗਨ ਨਾਲ ਪੜਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਧਾਰਮਿਕ ਮੁਕਾਬਲਿਆਂ ਵਿੱਚ ਨਾਮਨਾ ਖੱਟਣ ਵਾਲੇ ਬੱਚਿਆਂ ਨੂੰ ਸਰਟੀਫੀਕੇਟ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੋਚ ਪਰਵਿੰਦਰ ਸਿੰਘ, ਵਾਇਸ ਪ੍ਰਿੰਸੀਪਲ ਗੁਰਚਰਨ ਕੌਰ, ਦਵਿੰਦਰ ਸਿੰਘ, ਜਗਦੀਸ਼ ਸਿੰਘ, ਸੁਰਿੰਦਰ ਸਿੰਘ, ਪ੍ਰਭਜੋਤ ਕੌਰ, ਸ਼ਰਨਜੀਤ ਕੌਰ, ਮੈਡਮ ਪੁਸ਼ਪਾ, ਬਲਜੀਤ ਕੌਰ, ਗਗਨਦੀਪ ਕੌਰ, ਕੁਲਜੀਤ ਕੌਰ, ਰਾਜਬੀਰ ਕੌਰ, ਜਸਪਿੰਦਰ ਕੌਰ, ਕਵਲਜੀਤ ਕੌਰ, ਪਰਮਿੰਦਰ ਕੌਰ, ਜਸਪ੍ਰੀਤ ਕੌਰ, ਸਿਮਰਨਜੀਤ ਕੌਰ, ਨਿਰਮਲਜੀਤ ਕੌਰ ਆਦਿ ਮੌਜੂਦ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media