ਮੱਤੇਵਾਲ (ਮਹਿਤਾ), 9 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕੈਨੇਡੀਅਨ ਸੂਬਾ ੳਂਟਾਰੀਓ ਦੀ ਵਿਧਾਨ ਸਭਾ ਵੱਲੋਂ 1984 ਦੇ ਸਿੱਖ ਨਸਲਕੁਸ਼ੀ ਸੰਬੰਧੀ ਅਧਿਕਾਰਤ ਤੌਰ ’ਤੇ ਮਤਾ ਪਾਸ ਕਰਨ ਨੂੰ ਸ਼ਲਾਘਾਯੋਗ ਅਤੇ ਸਿੱਖ ਭਾਈਚਾਰੇ ਲਈ ਤਸੱਲੀ ਵਾਲੀ ਗਲ ਕਰਾਰ ਦਿੱਤਾ।
ਮਜੀਠੀਆ ਨੇ ੳਂਟਾਰੀਓ ਦੇ ਮੁੱਖ ਮੰਤਰੀ ਕੈਥਲੀਨ ਵਾਇਨ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਇਨ ਸਰਕਾਰ ਨੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਜਿੱਥੇ ਸਿੱਖ ਭਾਵਨਾਵਾਂ ਦੀ ਕਦਰ ਕੀਤੀ ਹੈ, ਉੱਥੇ ਹੀ ਇਹ ਕਦਮ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸਾਰਥਿਕ ਮਾਰਗ ਦਰਸ਼ਕ ਬਣੇਗਾ।
ਮਜੀਠੀਆ ਅੱਜ ਗੁਰਦੁਆਰਾ ਗੁਰੂ ਕੇ ਬੇਰ ਸਾਹਿਬ ਮੱਤੇਵਾਲ ਵਿਖੇ ਸ਼ੁਕਰਾਨਾ ਸਮਾਗਮ ਵਿੱਚ ਹਿੱਸਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ੳਂਟਾਰੀਓ ਦੀ ਵਾਇਨ ਸਰਕਾਰ ਦੇ ਉਕਤ ਦਲੇਰਾਨਾ ਕਦਮ ਨੇ ਦੁਨੀਆ ਭਰ ਦੇ ਸੂਝਵਾਨ ਅਤੇ ਇਨਸਾਫ਼ ਪਸੰਦ ਲੋਕਾਂ ਦਾ ਧਿਆਨ ਨਵੰਬਰ ’84 ਦੌਰਾਨ ਭਾਰਤ ਵਿੱਚ ਕਾਂਗਰਸ ਸਰਕਾਰ ਦੌਰਾਨ ਕਾਂਗਰਸ ਪਾਰਟੀ ਵੱਲੋਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਕਰਕੇ ਮਨੁੱਖਤਾ ਨੂੰ ਕਲੰਕਿਤ ਕਰਨ ਵਾਲੇ ਘਿਣਾਉਣੇ ਜ਼ੁਲਮ ਵਲ ਖਿੱਚਿਆ ਹੈ ਜਿਸ ਪ੍ਰਤੀ ਇਨਸਾਫ਼ ਅੱਜ ਤਕ ਨਹੀਂ ਮਿਲਿਆ।ਮਜੀਠੀਆ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਕਾਂਗਰਸ ਨੂੰ ਆਪਣੇ ਅੰਦਰ ਝਾਤੀ ਮਾਰਦਿਆਂ ੳਂਟਾਰੀਓ ਸਰਕਾਰ ਤੋਂ ਸਬਕ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਵਿਦੇਸ਼ੀ ਮੁਲਕ ਨੇ ਉਕਤ ਕਤਲੇਆਮ ਵਿਰੁੱਧ ਮਤਾ ਪਾਸ ਕਰਕੇ ਇਹ ਦਸ ਦਿੱਤਾ ਕਿ ਉਕਤ ਸਮੇਂ ਸਿੱਖਾਂ ਨਾਲ ਵਾਕਿਆ ਹੀ ਬਹੁਤ ਵੱਡਾ ਧੱਕਾ ਹੋਇਆ ਸੀ।
ਉਹਨਾਂ ਕਿਹਾ ਕਿ ਮੌਜੂਦਾ ਸਮੇਂ ਸਿਆਸੀ ਆਗੂਆਂ ਦੀ ਸੰਜੀਦਗੀ ਅਤੇ ਨਿਰਪੱਖਤਾ ਦਾ ਵਿਸ਼ਵਾਸ ਲੋਕ ਮਨਾਂ ਅੰਦਰ ਪੈਦਾ ਕਰਨ ਦੀ ਲੋੜ ਹੈ, ਜਿਸ ਲਈ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇ ਕੇ ਪੀੜਤਾਂ ਪ੍ਰਤੀ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।ਮਜੀਠੀਆ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਮਜੀਠਾ ਦੀ ਸੰਗਤ ਨੇ ਜਿਵੇਂ ਉਹਨਾਂ ਨੂੰ ਤੀਜੀ ਵਾਰ ਜਿਤਾ ਕੇ ਮਾਣ ਦਿੱਤਾ ਉਸ ਲਈ ਉਹ ਲੋਕਾਂ ਦਾ ਸਦਾ ਰਿਣੀ ਰਹੇਗਾ। ਇਸ ਮੌਕੇ ਮਜੀਠੀਆ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਾਬਾ ਸਜਣ ਸਿੰਘ ਬੇਰ ਸਾਹਿਬ, ਬਾਬਾ ਗੁਰਦੀਪ ਸਿੰਘ ਖਜਾਲਾ ਤੋਂ ਇਲਾਵਾ ਸੁਖਵਿੰਦਰ ਸਿੰਘ ਗੋਲਡੀ, ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ,ਤਰਲੋਕ ਸਿੰਘ ਮੱਤੇਵਾਲ, ਸਰਵਨ ਸਿੰਘ ਰਾਮਦਿਵਾਲੀ, ਚੇਅਰਮੈਨ ਮਨਜੀਤ ਸਿੰਘ ਤਰਸਿਕਾ, ਐਡਵੋਕੇਟ ਬਿਕਰਮਜੀਤ ਬਾਠ, ਪੱਪੂ ਜੈਂਤੀਪੁਰ, ਸਰਪੰਚ ਕਿਰਪਾਲ ਸਿੰਘ ਰਾਮਦਿਵਾਲੀ, ਗੁਰਜਿੰਦਰ ਸਿੰਘ ਢਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਸਰਪੰਚ ਦਿਲਬਾਗ ਸਿੰਘ, ਅਮਰਪਾਲ ਪਾਲੀ, ਸਰਪੰਚ ਸਰਬਜੀਤ ਸਿੰਘ ਤਾਹਰਪੁਰ, ਸਰਪੰਚ ਨਿਰਵੈਰ ਸਿੰਘ ਪੰਨਵਾਂ ਆਦਿ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media