Saturday, November 21, 2026

ਓਨਟਾਰੀਓ ਸੂਬੇ ਵਿੱਚ ‘84 ਕਤਲੇਆਮ ਨੂੰ ਸਿੱਖ ਨਸ਼ਲਕੁਸ਼ੀ ਕਰਾਰ ਦੇਣ ਦੀ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਸ਼ਲਾਘਾ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਮੁੱਖ ਮੰਤਰੀ ਬੀਬੀ ਕੈਥਲੀਨ ਵੱਲੋਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਨਵੰਬਰ 1984 ਨੂੰ ਵਾਪਰੇ ਦੁਖਾਂਤ ਅਤੇ ਸਿੱਖਾਂ ਦੀ ਕੀਤੀ ਗਈ ਨਸ਼ਲਕੁਸ਼ੀ ਦਾ ਆਪਣੀ ਵਿਧਾਨ ਸਭਾ ਵਿਚ ਅਧਿਕਾਰਤ ਤੌਰ ’ਤੇ ਮਤਾ ਪਾਸ ਕਰਕੇ ਸੰਸਾਰ ਭਰ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸਿੱਖ-ਸੰਗਤਾਂ ਦੇ ਜਖਮਾਂ ਤੇ ਮਲ੍ਹਮ ਲਗਾਉਦਿਆਂ ਉਹਨਾਂ ਦੇ ਹੱਕ ਵਿਚ ਅਵਾਜ ਬੁਲੰਦ ਕਰਨ ਦੀ ਜਿਥੇ ਪੁਰਜੋਰ ਸ਼ਲਾਘਾ ਕੀਤੀ ਉਥੇ ਹੀ ਦੁਖ ਦਾ ਇਜਹਾਰ ਕਰਦਿਆਂ ਉਹਨਾਂ ਕਿਹਾ ਕਿ ਪਤਾ ਨਹੀਂ ਭਾਰਤ ਦੀ ਕੇਂਦਰੀ ਸਰਕਾਰ ਵੱਲੋਂ ਓਨਟਾਰੀਓ ਸਰਕਾਰ ਦੇ ਉਕਤ ਕੀਤੇ ਫੈਸਲੇ ਦੀ ਨਿੰਦਾ ਕਰਦਿਆਂ ਉਸ ਨੂੰ ਵਾਪਸ ਲੈਣ ਲਈ ਕਿੳੇੁਂ ਕਿਹਾ ਜਾ ਰਿਹਾ ਹੈ। ਉਨਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਵਿਚ ਅਤੇ ਸੂਬਾ ਸਰਕਾਰ ਵਿਧਾਨ ਸਭਾ ਵਿਚ ਵੀ ਇਸ ਦੀ ਤਰਜਮਾਨੀ ਕਰਦਿਆਂ ਮਤੇ ਪਾਸ ਕਰੇ ਜਿਸ ਨਾਲ ਚਿਰਾਂ ਤੋਂ ਸਿੱਖਾਂ ਦੇ ਰਿਸ਼ਦੇ ਜਖਮਾਂ ‘ਤੇ ਮਲ੍ਹਮ ਲੱਗ ਸਕੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply