Saturday, November 21, 2026

ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਗ੍ਰੰਥੀ ਸਿੰਘ 17 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੜੇ ਦੁੱਖ ਨਾਲ ਕਿਹਾ ਕਿ ਬਾਰ-ਬਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਣ ਲਈ ਗੁਰਦੁਆਰਾ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਂਦਾ ਰਿਹਾ ਹੈ ਪ੍ਰੰਤੂ ਇਹਨਾਂ ਦੇ ਬਾਵਜੂਦ ਪਿੰਡ ਔਲਖ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਸੋਭਿਤ ਗੁਰਦੁਆਰਾ ਹਿੰਦ ਦੀ ਚਾਦਰ ਵਿਖੇ ਪ੍ਰਬੰਧਕਾਂ ਅਤੇ ਗ੍ਰੰਥੀ ਸਿੰਘ ਦੀ ਅਣਗਹਿਲੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੱਤ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ, ਜੋ ਕਿ ਅਤੀ ਦੁਖਦਾਈ ਘਟਨਾਂ ਹੈ।ਇਸ ਸੰਬਧੀ ਉਕਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਗੁਰਦੀਪ ਸਿੰਘ ਪ੍ਰਧਾਨ, ਸੁਰਜੀਤ ਸਿੰਘ ਮੀਤ ਪ੍ਰਧਾਨ, ਹਰਭਜਨ ਸਿੰਘ ਤੇ ਮੱਖਣ ਸਿੰਘ ਕਮੇਟੀ ਮੈਂਬਰਾਂ ਸਮੇਤ ਕ੍ਰਿਪਾਲ ਸਿੰਘ ਗ੍ਰੰਥੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 17 ਅਪ੍ਰੈਲ, 2017 ਦਿਨ ਸੋਮਵਾਰ ਨੂੰ ਸਵੇਰੇ 11.00 ਵਜੇ ਤਲਬ ਕੀਤਾ ਜਾਂਦਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply