ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਵਿਸਾਖੀ ਮੇਲੇ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਬੁਲਾਈ ਗਈ ਬੈਠਕ ਦੀ ਅਗਵਾਈ ਕਰਦਿਆਂ ਸਾਰੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਉਟੀ ਮੇਹਨਤ ਤੇ ਤਨਦੇਹੀ ਨਾਲ ਕਰਨ ਦੀ ਹਦਾਇਤਾਂ ਦਿੱਤੀਆਂ।ਉਨ੍ਹਾਂ ਦੱਸਿਆ ਕਿ ਵਿਸਾਖੀ ਮੇਲੇ ਨੂੰ 6 ਸੈਕਟਰਾਂ ’ਚ ਵੰਡਿਆ ਗਿਆ ਹੈ ਅਤੇ ਇਨਾਂ੍ਹ ਸਾਰੇ ਸੈਕਟਰਾਂ ਅਤੇ ਸ਼ਰਧਾਲੂਆਂ ਦੀ ਸਹੂਲਤਾਂ ਲਈ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ।ਤਲਵੰਡੀ ਸਾਬੋ ਸ਼ਹਿਰ ਨੂੰ ਸਜਾਉਣ ਲਈ 6 ਸਵਾਗਤੀ ਗੇਟ ਲਗਾਏ ਜਾਣਗੇ ਅਤੇ ਸਾਰੇ ਗੇਟਾਂ ਨੂੰ ਸਜਾਇਆ ਜਾ ਰਿਹਾ ਹੈ।ਮੇਲੇ ਦੌਰਾਨ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਦੇ ਹੋਏ ਇਕ ਸੈਨੀਟੇਸ਼ਨ ਪਲਾਨ ਤਿਆਰ ਕਿਤਾ ਗਿਆ ਹੈ। ਸਾਰੀਆਂ ਥਾਵਾਂ ਤੇ ਆਰਜੀ ਕੂੜਾਦਾਨ ਆਦਿ ਲਗਵਾਏ ਜਾ ਰਹੇ ਹਨ। ਸਫ਼ਾਈ ਸੇਵਕਾਂ ਦੀ ਲੜੀਵਾਰ ਡਿਉਟੀਆਂ ਲਗਾਈ ਗਈਆਂ ਹਨ ਅਤੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 280 ਆਰਜੀ ਪਖਾਨੇ ਅਤੇ ਯੂਰੀਨਲ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ’ਚ ਆਉਣ ਵਾਲੇ ਸ਼ਰਧਾਲੂਆਂ ਲਈ ਸ਼ਹਿਰ ’ਚ ਵੱਖ-ਵੱਖ ਥਾਂਵਾਂ ’ਤੇ 6 ਆਰਜੀ ਬੱਸ ਸਟੈਂਡ ਬਣਾਏ ਜਾ ਰਹੇ ਹਨ।ਪੀ.ਆਰ.ਟੀ.ਸੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਮੇਲੇ ਲਈ ਚਲਾਏ ਜਾਣ ਵਾਲੀਆਂ ਬੱਸਾਂ ਦਾ ਸੁਚੱਜਾ ਪ੍ਰਬੰਧ ਕਰਨ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਦਿੱਤੀ ਕਿ ਉਹ ਮੈਡੀਕਲ ਟੀਮਾਂ ਦੇ ਨਾਲ-ਨਾਲ ਐਂਬੂਲੈਂਸ ਵੈਨ ਦਾ ਵੀ ਉਚਿਤ ਪ੍ਰਬੰਧ ਰੱਖਣ। ਇਸ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਉਹ ਪਾਣੀ ਛਿੜਕਾਉਣ ਲਈ ਟੈਂਕਰਾਂ ਦਾ ਉਚਿਤ ਪ੍ਰਬੰਧ ਕਰਨ। ਲੋਕ ਨਿਰਮਾਣ ਵਿਭਾਗ ਨੂੰ ਉਚਿਤ ਥਾਵਾਂ ’ਤੇ ਬੈਰੀਕੇਡਿੰਗ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਾਵਰਕੋਮ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆ ਗਈਆਂ ਕਿ ਬਿਜਲੀ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਜਾਣ।ਇਸ ਮੌਕੇ ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਉਪ ਮੰਡਲ ਮੈਜਿਸਟਰੇਟ, ਤਲਵੰਡੀ ਸਾਬੋ ਸੁਭਾਸ ਖਟਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media