Sunday, November 22, 2026

ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਕੈਂਸਰ ਚੈਕਅੱਪ ਕੈਂਪ ਸ਼ੁਰੂ

PPN1004201402ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਰਲਡ ਕੈਂਸਰ ਕੇਅਰ ਵੱਲੋਂ ਵਿਸਾਖੀ ਨੂੰ ਸਮਰਪਿਤ ਮੁਫ਼ਤ ਕੈਂਸਰ ਮੈਡੀਕਲ ਚੈਕ-ਅਪ ਤੇ ਜਾਗਰੂਕਤਾ ਤਿੰਨ ਰੋਜ਼ਾ ਕੈਂਪ ਕੱਲ ਤੋਂ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਸੁਰੂ ਹੋਣਗੇ ।ਵਰਲਡ ਕੈਂਸਰ ਕੇਅਰ ਪੰਜਾਬ ਦੇ ਇੰਚਾਰਜ ਡਾਕਟਰ ਧਰਮਿੰਦਰ ਢਿੱਲੋ ਨੇ ਦੱਸਿਆ ਕਿ ਤਿੰਨ ਰੋਜਾ ਕੈਂਪ 11, 12 ਅਤੇ 13 ਅਪ੍ਰੈਲ ਤੱਕ ਲਗਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕੈਂਪ ਵਿੱਚ ਸੰਸਥਾ ਦੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਬਲੱਡ ਕੈਂਸਰ ਟੈਸਟ ਕਰਨ ਵਾਲੀ ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਇੱਕ ਹੋਰ ਬੱਸ ਕੌਮ ਨੂੰ ਸਮਰਪਿਤ ਕਰਨਗੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾ ਅਜਿਹੀਆਂ ਹੀ 6 ਮੈਡੀਕਲ ਬੱਸਾਂ ਪੰਜਾਬ ਦੇ ਹਰ ਖਿੱਤੇ ਵਿੱਚ ਜਾ ਕੇ ਸੜਕਾਂ ’ਤੇ ਹੀ ਮਰੀਜ਼ਾਂ ਦੀ ਸੇਵਾ ਨੂੰ ਸਮਰਪਿਤ ਹਨ। ਉਨਾਂ ਕਿਹਾ ਕਿ ਇਸ ਕੈਂਪ ਦਾ ਊੁਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕ੍ਰਮੇਟੀ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬੰਡੂਗਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਸਾਂਝੇ ਤੌਰ ਤੇ ਕਰਨਗੇ। ਡਾਕਟਰ ਢਿੱਲੋਂ ਨੇ ਦੱਸਿਆ ਕਿ ਇਸ ਮੈਗਾ ਕੈਂਪ ਦੌਰਾਨ ਬਲੱਡ ਕੈਂਸਰ ਤੋਂ ਇਲਾਵਾ, ਔਰਤਾਂ ਦੀ ਛਾਤੀ, ਬੱਚੇਦਾਨੀ ਤੋਂ ਇਲਾਵਾ ਮੂੰਹ, ਗਲੇੇ ਅਤੇ ਮਰਦਾਂ ਦੇ ਗਦੂਦਾਂ ਦਾ ਚੈਕ-ਅਪ ਮੁਫ਼ਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸੇ ਤਰ੍ਹਾਂ ਬਲੱਡ ਪ੍ਰੈਸ਼ਰ, ਸ਼ੂਗਰ ਸਮੇਤ ਸਮੁੱਚੀਆਂ ਬਿਮਾਰੀਆਂ ਦੇ ਟੈਸਟ ਕਰਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮੋਹਨ ਸਿੰਘ ਬੰਗੀ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਵੱਲੋ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ ਸ਼ਲਾਘਾਯੋਗ ਹਨ।ਸ਼੍ਰੋਮਣੀ ਕਮੇਟੀ ਇਨ੍ਹਾਂ ਸਮਾਜ ਸੇਵੀ ਕੈਂਪਾਂ ਲਈ ਪੂਰਾ ਸਹਿਯੋਗ ਦੇਵੇਗੀ ਅਤੇ ਸ਼੍ਰੋਮਣੀ ਕਮੇਟੀ ਕੈਂਸਰ ਪੀੜਤ ਮਰੀਜਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਯਤਨਸ਼ੀਲ ਹੈ। ਭਾਈ ਬੰਗੀ ਨੇ ਵਰਲਡ ਕੈਂਸਰ ਕੇਅਰ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮਾਲਵਾ ਖੇਤਰ ਵਿੱਚ ਜਿੱਥੇ ਵੀ ਕੈਂਪ ਲਾਇਆ ਜਾਵੇਗਾ ਉੱਥੇ ਸ਼੍ਰੋਮਣੀ ਕਮੇਟੀ ਪੂਰਨ ਸਹਿਯੋਗ ਦੇਵੇਗੀ। ਵਰਲਡ ਕੈਂਸਰ ਕੇਅਰ ਦੇ ਮਾਲਵਾ ਐਡਵਾਈਜ਼ਰ ਸੁਖਪਾਲ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਸ ਕੈਂਪ ਵਿੱਚ ਬਠਿੰਡਾ ਅਤੇ ਮਾਨਸਾ ਜ਼ਿਲਿਆਂ ਨਾਲ ਸਬੰਧਤ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਪਰਿਵਾਰਾਂ ਦੇ ਨਿਰੀਖਣ ਕਰਨ ਦਾ ਜ਼ੋਰਦਾਰ ਹੰਭਲਾ ਮਾਰਿਆ ਜਾਵੇਗਾ।ਜੇਕਰ ਅਧਿਆਪਕ ਕੈਂਸਰ ਪ੍ਰਤੀ ਜਾਗਰੂਕ ਹੋਣਗੇ ਤਾਂ ਆਉਣ ਵਾਲੀ ਪੀੜੀ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨਗੇ।ਸਿੱਧੂ ਨੇ ਮਾਲਵਾ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ‘ਚ  ਵੱਧ ਤੋ ਵੱਧ ਪਹੁੰਚਕੇ  ਕੈਂਸਰ ਦਾ ਚੈਕਅੱਪ ਕਰਵਾਕੇ ਸਮੇਂ ਸਿਰ ਇਸ ਦਾ ਇਲਾਜ ਕਰਵਾਉਣ । ਵਰਲਡ ਕੈਂਸਰ ਕੇਅਰ ਵੱਲੋ ਪੰਜਾਬ ਵਿੱਚ 2019 ਤੱਕ 1500 ਕੈਂਪ ਲਾਉਣ ਦਾ ਟੀਚਾ ਰੱਖਿਆ ਗਿਆ ਹੈ

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply