Thursday, June 11, 2026

ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਅਪ੍ਰੈਲ ਤੋਂ ਸ਼ੁਰੂ

ਬਠਿੰਡਾ, 10 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵੱਲੋਂ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ 16 ਤੋਂ 23 ਅਪ੍ਰੈਲ ਤੱਕ ਗੁਰਮਤਿ ਮਿਸਨਰੀ ਵੱਲੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਗੁਰਸਿੱਖਾਂ ਦੇ ਗ੍ਰਹਿ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਬਾਰੇ ਅਮਰਜੀਤ ਸਿੰਘ ਧਫੂਵਾਲੇ ਅਤੇ ਦਿਲਬਾਗ ਸਿੰਘ ਨੇ ਵਿਸ਼ੇਸ਼ ਰੂਪ ’ਚ ਦਿੱਤੀ। ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਗੁਰਮਤਿ ਪ੍ਰਚਾਰਕ ਤੇ ਵਿਦਵਾਨਾਂ ਰਾਹੀ ਪੰਥ ਵਿਚ ਚੇਤਨਾ ਪੈਦਾ ਕਰਨ ਲਈ ਵਿਸ਼ੇਸ ਤੌਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿਚ ਪਹੁੰਚ ਰਹੇ ਵਿਦਵਾਨ, ਕਥਾਵਾਚਕ ਅਤੇ ਕੀਰਤਨੀ ਜੱਥਿਆਂ ’ਚ ਚੇਅਰਮੈਨ ਜੁਗਿੰਦਰ ਸਿੰਘ, ਵਾਇਸ ਚੇਅਰਮੈਨ ਅਮਰਜੀਤ ਸਿੰਘ, ਗਿਆਨੀ ਬਲਜੀਤ ਸਿੰਘ ਐਜੂਕੇਸ਼ਨ ਡਾਇਰੈਕਟਰ, ਪ੍ਰਿੰਸੀਪਲ ਗਿਆਨੀ ਹਰਭਜਨ ਸਿੰਘ, ਵਾਇਸ ਪ੍ਰਿੰਸੀਪਲ ਮਨਿੰਦਰਪਾਲ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਮਹੰਤ ਕਾਹਨ ਸਿੰਘ ਸੇਵਾਪੰਥੀ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਕਥਾਵਾਚਕ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਕਥਾ ਵਾਚਕ ਡਾ: ਹਰਦੀਪ ਸਿੰਘ ਖਿਆਲੀ ਵਾਲੇ, ਕਥਾਵਾਚਕ ਭਾਈ ਗੁਰਇੰਦਰਦੀਪ ਸਿੰਘ ਪਾਤੜਾਂ, ਭਾਈ ਉਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਬਲਜਿੰਦਰ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ,ਭਾਈ ਤਰਸੇਮ ਸਿੰਘ ਹਰਿਰਾਏਪੁਰ ਹਜ਼ੂਰੀ ਰਾਗੀ ਗੁਰਦੁਆਰਾ ਭਾਈ ਜਗਤਾ ਜੀ, ਭਾਈ ਕੁਲਵਿੰਦਰ ਸਿੰਘ ਬੀਬੀਵਾਲ, ਭਾਈ ਗੁਰਮੇਲ ਸਿੰਘ ਅਤੇ ਭਾਈ ਕਿਸ਼ਨ ਸਿੰਘ ਬਠਿੰਡਾ ਸਰਕਲ ਆਦਿ ਸਮੇਂ ਅਨੁਸਾਰ ਸਮਾਗਮਾਂ ਵਿਜ ਹਾਜ਼ਰੀ ਭਰਨਗੇ।
21 ਅਪ੍ਰੈਲ ਸਵੇਰੇ 9 ਵਜੇ ਬੱਚਿਆਂ ਤੋਂ ਕਥਾ, ਕੀਰਤਨ ਅਤੇ ਪਾਠ ਕਰਵਾਉਂਣ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਵਿਚ ਕਰਵਾਏ  ਜਾ ਰਹੇ ਹਨ। ਇਨ੍ਹਾਂ ਹਫ਼ਤੇ ਭਰ ਦੇ ਸਮਾਗਮਾਂ ਵਿਚ ਉਚ ਕੋਟੀ ਦੇ ਰਾਗੀ ਅਤੇ ਪ੍ਰਚਾਰਕ ਆਪਣੀਆਂ ਸੇਵਾਵਾਂ ਨਾਲ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਨਾਲ ਜੋੜਣ ਦੇ ਉਪਰਾਲੇ ਕਰਨਗੇ।ਇਨ੍ਹਾਂ ਸਮਾਗਮਾਂ ‘ਚ ਮੈਨੇਜਰ ਗੁਰਦੁਆਰਾ ਹਾਜੀ ਰਤਨ ਅਤੇ ਕਿਲਾ ਮੁਬਾਰਕ, ਮੁੱਖ ਸੇਵਾਦਾਰ ਖਾਲਸਾ ਦੀਵਾਨ ਸਿੰਘ ਸਭਾ, ਗੁਰਮਤਿ ਮਿਸ਼ਨਰੀ ਕਾਲਜ ਸਰਕਲ ਯੂਨਿਟ-2, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਤੋਂ ਇਲਾਵਾ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਭਰਪੂਰ ਸਹਿਯੋਗ ਦੇ ਰਹੀਆਂ ਹਨ। ਇਸ ਦੇ ਨਾਲ ਹੀ ਗੁਰੂ ਪਿਆਰੀਆਂ ਸੰਗਤਾਂ ਜਿਨ੍ਹਾਂ ਨੇ ਅੰਮ੍ਰਿਤ ਪਾਨ ਕਰਨੇ ਹਨ ਉਨ੍ਹਾਂ ਨੂੰ 22 ਅਪ੍ਰੈਲ ਨੂੰੂ ਸਵੇਰੇ ਸਾਢੇ ਨੌ ਵਜੇ ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਸਮਾਗਮ 23 ਅਪ੍ਰੈਲ ਦਿਨ ਐਤਵਾਰ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸਵੇਰੇ 9 ਵਜੇ ਤੋਂ 1.30 ਵਜੇ ਤੱਕ ਹੋਣਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply