Thursday, June 11, 2026

ਵਿਧਾਨ ਸਭਾ ਸੈਸ਼ਨ ‘ਚ 1984 ਦੇ ਸਿੱਖ ਕਤਲੇਆਮ ਖ਼ਿਲਾਫ਼ ਨਿਖੇਧੀ ਦਾ ਮਤਾ ਲਿਆਵੇ ਕਾਂਗਰਸ – ਮਜੀਠੀਆ

PPN1004201410ਮਜੀਠਾ/ ਜੈਂਤੀਪੁਰ, 10 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਕੈਨੇਡੀਅਨ ੳਂਟਾਰੀਓ ਸਰਕਾਰ ਦੀ ਤਰਾਂ ਨਵੰਬਰ ’84 ਦੇ ਸਿੱਖ ਕਤਲੇਆਮ ਖ਼ਿਲਾਫ਼ ਨਿਖੇਧੀ ਦਾ ਮਤਾ ਲੈ ਕੇ ਆਉਣ ਦੀ ਮੰਗ ਕੀਤੀ ਹੈ। ਮਜੀਠੀਆ ਪਿੰਡ ਮਰੜੀ ਖੁਰਦ ਵਿਖੇ ਇੱਕ ਧੰਨਵਾਦੀ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ ਨੇ ਕਿਹਾ ਕਿ ਮਤੇ ਵਿੱਚ ’84 ਦੀ ਸਿੱਖ ਨਸਲਕੁਸ਼ੀ ਪ੍ਰਤੀ ਗਾਂਧੀ ਪਰਿਵਾਰ, ਕਾਂਗਰਸ ਪਾਰਟੀ ਅਤੇ ਕਾਂਗਰਸੀ ਆਗੂਆਂ ਐੱਚ ਕੇ ਐੱਲ ਭਗਤ, ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗਿਆਂ ਵੱਲੋਂ ਨਿਭਾਏ ਗਏ ਰੋਲ ਦੀ ਸਖ਼ਤ ਨਿਖੇਧੀ ਹੋਣੀ ਚਾਹੀਦੀ ਹੈ। ਮਜੀਠੀਆ ਨੇ ਕੇਂਦਰ ਸਰਕਾਰ ਤੋਂ ਵੀ ਇਹ ਉਮੀਦ ਕੀਤੀ ਕਿ ਉਹ ਬਿਨਾ ਸਮਾਂ ਲੰਘਾਏ 84 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਨੂੰ ਯਕੀਨੀ ਬਣਾਏ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਇਹ ਹਦਾਇਤ ਕਰਨ ਕਿ ਉਹ ਅਜਿਹੇ ਕਤਲੇਆਮ ਲਈ ਦੋਸ਼ੀਆਂ ਨੂੰ ਤੁਰੰਤ ਅਤੇ ਸਦਾ ਲਈ ਕਾਂਗਰਸ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦੇਣ। ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸਿੱਖ ਕਤਲੇਆਮ ਲਈ ਕਾਂਗਰਸ ਪਾਰਟੀ ਦੇ ਰੋਲ ਪ੍ਰਤੀ ਦੇਸ਼ ਅਤੇ ਸਿੱਖ ਕੌਮ ਤੋਂ ਮੁਆਫ਼ੀ ਮੰਗੇ। ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ‘ਤੇ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣ ਵਾਅਦੇ ਤਾਂ ਪੂਰੇ ਕੀ ਕਰਨੇ ਸਨ, ਸਗੋਂ ਬਾਦਲ ਸਰਕਾਰ ਸਮੇਂ ਲੋਕਾਂ ਦੇ ਭਲੇ ਲਈ ਜਿਵੇਂ ਕਿ ਕਿਸਾਨਾਂ ਨੂੰ ਫਰੀ ਬਿਜਲੀ ਦੇਣੀ, ਟਿਊਬਲ ਵੈਲ ਦੇ ਕੁਨੈਕਸ਼ਨ ਦੇਣੇ, ਐਸ.ਸੀ ਬੀ.ਸੀ ਵਰਗ ਨੂੰ 200 ਯੂਨਿਟ ਬਿਜਲੀ ਫਰੀ ਦੇਣੀ, ਪੈਨਸ਼ਨ, ਸ਼ਗਨ ਸਕੀਮ ਅਤੇ ਆਟਾ ਦਾਲ ਸਕੀਮਾਂ ਆਦਿ ਸੁਖ ਸਹੂਲਤਾਂ ਨੂੰ ਕਿਸੇ ਨਾ ਕਿਸੇ ਬਹਾਨੇ ਬੰਦ ਕਰ ਦਿਤੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਿੰਦਰਜੀਤ ਸਿੰਘ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ, ਗਿਆਨੀ ਸੁਖਦੇਵ ਸਿੰਘ, ਕਸ਼ਮੀਰ ਸਿੰਘ ਪੰਚ, ਸਾਬਕਾ ਸਰਪੰਚ ਲੱਖਾ ਸਿੰਘ, ਪਵਿੱਤਰ ਸਿੰਘ, ਲਾਲਜੀਤ ਸਿੰਘ, ਪਰਦੀਪ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਸੰਧੂ,ਹਰਦੇਵ ਸਿੰਘ ਠੇਕੇਦਾਰ, ਬਲਜੀਤ ਬਿੱਟੂ, ਅਵਤਾਰ ਸਿੰਘ ਆਦਿ ਆਗੂ ਹਾਜ਼ਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply