Friday, June 26, 2026

ਰੈਡ ਰਿਬਨ ਕਲੱਬ ਵੱਲੋਂ ‘ਪੋਸਟਰ ਮੇਕਿੰਗ ਮੁਕਾਬਲਾ’ ਆਯੋਜਿਤ

PPN1104201704
ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ੱਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਸਿਹਤ ਦਿਵਸ’ ਦੇ ਸੰਬੰਧ ਵਿੱਚ ਰੈਡ ਰਿਬਨ ਕਲੱਬ ਵੱਲੋਂ ਏਡਜ਼ ਬਾਰੇ ‘ਪੋਸਟਰ ਮੇਕਿੰਗ ਮੁਕਾਬਲਾ’ ਆਯੋਜਿਤ ਕਰਵਾਇਆ ਗਿਆ। ਇਸ ਗਤੀਵਿਧੀ ਦਾ ਮੁੱਖ ਮੰਤਵ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਵਾਉਣਾ ਸੀ।ਇਕ ਦਿਨ ਇਕੱਠੇ ਹੋ ਕੇ ਸਿਹਤ ਸੰਬੰਧੀ ਵਿਚਾਰਾਂ ਕਰਨ ਅਤੇ ਜਿੰਦਗੀ ਨੂੰ ਤਬਾਹ ਕਰਨ ਵਾਲੀ ਬਿਮਾਰੀ ਬਾਰੇ ਜਾਗਰੂਕ ਕਰਨ ਦਾ ਇਹ ਇੱਕ ਵਿਲੱਖਣ ਤਜ਼ਰਬਾ ਸੀ । ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਐਸ.ਸੀ. ਬਾਇਓਟੈਕ ਦੀ ਮਨੀਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋ ਕਿ ਬੀ.ਐਸ.ਸੀ ਐਗਰੀਕਲਚਰ ਦੇ ਵਿਦਿਆਰਥੀਆਂ ਨਮਨ ਅਰੋੜਾ ਅਤੇ ਭੂਸ਼ਣ ਕੁਮਾਰ ਨੇ ਦੂਜਾ ਸਥਾਨ ਅਤੇ ਬੀ.ਐਡ.ਦੀ ਵਿਦਿਆਰਥਣ ਰਜਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਜਿਵੇਂ ਪੋਸ਼ਟਿਕ ਭੋਜਨ, ਪੀਣ ਵਾਲਾ ਪਾਣੀ, ਫਲ ਅਤੇ ਦੁੱਧ ਨੂੰ ਹਰ ਰੋਜ਼ ਦੀ ਖੁਰਾਕ ਦਾ ਹਿੱਸਾ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਨਮਕ ਦੀ ਵਰਤੋਂ  ਨੂੰ ਘੱਟ ਤੋਂ ਘੱਟ ਕਰਨ ਲਈ ਕਿਹਾ। ਉਹਨਾਂ ਨੇ ਹਰ ਰੋਜ਼ ਦੀ ਕਸਰਤ ਅਤੇ ਖੇਡਾਂ ਦੀ ਮਹੱਤਤਾ ਬਾਰੇ ਵੀ ਆਪਣੇ ਵਿਚਾਰ ਰੱਖੇ। ਉਹਨਾਂ ਯੋਗਾ ਅਤੇ ਧਿਆਨ ਵਰਗੀਆਂ ਗਤੀਵਿਧੀਆਂ ਨੂੰ ਚੰਗੀ ਸਿਹਤ ਲਈ ਜ਼ਰੂਰੀ ਦੱਸਿਆ। ਉਨ੍ਹਾਂ ਨੇ ਬਾਬਾ ਫ਼ਰੀਦ ਕਾਲਜ ਦੇ ਰੈਡ ਰਿਬਨ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply