
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਸੁੰਦਰ ਆਸ਼ਰਮ ਵਿਚ ਰਾਜ ਕ੍ਰਿਸ਼ਨ ਜੋਸਨ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਜ਼ਿਲ੍ਹਾ ਸਕੱਤਰ ਪ੍ਰਸ਼ੋਤਮ ਸ਼ਰਮਾ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ।ਮੀਟਿੰਗ ਦੌਰਾਨ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਾਰਿਆਂ ਨੇ ਪੁਰਜ਼ੋਰ ਸਮਰਥਨ ਦਿੱਤਾ ਅਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਰਾਜ ਕ੍ਰਿਸ਼ਨ ਜੋਸਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਨਸ਼ਿਆਂ ਦੀ ਆੜ ਵਿਚ ਪਿੰਡਾਂ ਵਿਚ ਪ੍ਰੈਕਟਿਸ ਕਰਦੇ ਡਾਕਟਰਾਂ ਦੇ ਰੋਜ਼ਗਾਰ ਨੂੰ ਬੰਦ ਕੀਤਾ ਤਾਂ ਇਸਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਅਤੇ ਜੇਕਰ ਜ਼ਰੂਰਤ ਪਈ ਤਾਂ ਪਿੰਡਾਂ ਦੇ ਲੋਕਾਂ ਅਤੇ ਭਰਾਤਰੀ ਜੱਥੇਬੰਦੀਆਂ ਦਾ ਸਹਿਯੋਗ ਨੇਕੇ ਸੜ੍ਹਕਾਂ ਤੇ ਜਾਮ ਲਗਾਏ ਜਾਣਗੇ ਅਤੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਪੱਛਮੀ ਬੰਗਾਲ ਦੀ ਤਰਜ਼ ਤੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਹੈਲਥ ਵਲੰਟੀਅਰਾਂ ਦਾ ਕਰੋਸ ਕਰਵਾਕੇ ਪ੍ਰੈਕਟਿਸ ਕਰਨ ਦੇ ਲਈ ਸਰਟੀਫਿਕੇਟ ਜਾਰੀ ਕੀਤੇ ਜਾਣ, ਤਾਕਿ 80 ਪ੍ਰਤੀਸ਼ਤ ਪਿੰਡਾਂ ’ਚ ਰਹਿੰਦੇ ਲੋਕਾਂ ਨੂੰ ਸਿਹਤ ਸਬੰਧੀ ਸੁਵਿਧਾਵਾਂ ਤੋਂ ਵਾਂਝਾ ਨਾ ਕੀਤਾ ਜਾਵੇ। ਇਸ ਮੌਕੇ ਪ੍ਰੇਮ ਕੁਮਾਰ ਟਾਹਲੀਵਾਲਾ, ਸੁਰਿੰਦਰ ਕੁਮਾਰ, ਰਾਜ ਸਿੰਘ, ਸਤਵਿੰਦਰ ਸਿੰਘ, ਰੋਸ਼ਨ ਲਾਲ ਮਾਹਰ, ਵਿਜੈ ਕੁਮਾਰ ਅਤੇ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media