Friday, June 26, 2026

ਤਿੰਨ ਦਿਨਾਂ ਗੁਰਮਤੀ ਸਮਾਗਮ ਅਤੇ ਅਮ੍ਰਿਤ ਸੰਚਾਰ ਪ੍ਰੋਗਰਾਮ ਕਰਵਾਇਆ

PPN1104201707
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੁਰੂਦੁਆਰਾ  ਸਿੰਘ ਸਭਾ ਪਿੰਡ ਥੇਹ ਕਲੰਦਰ (ਫਾਜ਼ਿਲਕਾ) ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਤ ਤਿੰਨ ਦਿਨਾਂ ਗੁਰਮਤੀ ਸਮਾਗਮ ਅਤੇ ਅਮ੍ਰਿਤ ਸੰਚਾਰ ਪਿੰਡ ਦੇ ਗੁਰੂਦੁਆਰੇ ਵਿਚ ਕਰਵਾਇਆ ਗਿਆ।  ਪ੍ਰੋਗਰਾਮ ਵਿਚ ਡਾ. ਜਸਵਿੰਦਰ ਪਾਲ ਸਿੰਘ ਪ੍ਰਚਾਰਕ ਦੀਆਂ ਕੋਸ਼ਿਸ਼ਾਂ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕੀ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਦੋ ਦਿਨ ਸਜੇ ਦੀਵਾਨਾਂ ਵਿਚ ਪ੍ਰਸਿੱਧ ਢਾਢੀ ਗਿਆਨੀ ਹਰਪਾਲ ਸਿੰਘ ਢੰਢ ਅਤੇ ਗਿਆਨੀ ਨਿਸ਼ਾਨ ਸਿੰਘ ਹੈਡ ਗ੍ਰੰਥੀ ਬੀੜ ਬਾਬਾ ਬੁੱਢਾ ਸਾਹਿਬ ਤਰਨਤਾਰਨ ਵੱਲੋਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਗੁਰਬਾਨੀ ਕਥਾ ਦੇ ਨਾਲ ਜੋੜਿਆ ਗਿਆ।ਤੀਸਰੇ ਦਿਨ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਤੋਂ 55 ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਵਾਲੇ ਬਣੇ। ਇਸ ਮੌਕੇ ਸੰਗਤਾਂ ਨੂੰ ਕਕਾਰ, ਗੁਰਮਤੀ ਸਾਹਿਬ ਅਤੇ ਸਿੱਖ ਰਹਿਤ ਮਰਿਆਦਾ ਦੇ ਕਲੰਡਰ ਭੇਟਾ ਰਹਿਤ ਵੰਡੇ ਗਏ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply