
ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚਾਹਲਾਂਵਾਲੀ ਦੇ ਖੇਤਾਂ ਵਿਚੋਂ ਇੱਕ ਹੀ ਰਾਤ ਵਿਚ ਚੋਰਾਂ ਵੱਲੋਂ 6 ਟਰਾਂਸਫਾਰਮਰ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ।ਜਾਣਕਾਰੀ ਦਿੰਦੇ ਹੋਏ ਕਿਸਾਨ ਭਜਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਅਤੇ ਗੁਆਂਢੀ ਖੇਤ ਮਾਲਕ ਭਗਵਾਨ ਚੰਦ ਦੇ ਖੇਤਾਂ ਵਿਚ ਮੋਟਰਾਂ ਤੇ ਲੱਗੇ ਹੌਏ ਟਰਾਸਫਾਰਮਰਾਂ ਵਿਚੋਂ ਬੀਤੀ ਰਾਤ ਚੋਰਾਂ ਵੱਲੋਂ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ ਅਤੇ ਚੋਰਾਂ ਵੱਲੋਂ ਟਰਾਂਸਫਾਰਮਰਾਂ ਦਾ ਬਾਕੀ ਬੱਚਿਆ ਹੋਇਆ ਸਮਾਨ ਖੇਤਾਂ ਵਿਚ ਸੁੱਟ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਸਵੇਰੇ ਕਿਸਾਨ ਆਪਣੇ ਖੇਤਾਂ ਵਿਚ ਗਏ ਤਾਂ ਉਨ੍ਹਾਂ ਨੂੰ ਚੋਰੀ ਸਬੰਧੀ ਪੱਤਾ ਲੱਗਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਟਰਾਂਸਫਾਰਮਰਾਂ ਦਾ ਸਮਾਨ ਖੇਤਾਂ ਵਿਚ ਖਿਲਰਿਆ ਪਿਆ ਸੀ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਚਾਰ ਹੋਰ ਗੁਆਂਢੀ ਕਿਸਾਨਾਂ ਦੇ ਖੇਤਾਂ ਵਿਚੋਂ ਵੀ ਰਾਤ ਦੇ ਸਮੇਂ ਚੋਰਾਂ ਵੱਲੋਂ ਟਰਾਂਸਫਾਰਮਰ ਚੋਰੀ ਕੀਤੇ ਗਏ ਹਨ। ਕਿਸਾਨਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media