ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਤ ਵੈਸਾਖੀ ਦੇ ਸ਼ੁਭ ਮੌਕੇ ਤੇ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ 13 ਅਪ੍ਰੈਲ ਵੀਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਅਯੋਜਨ ਕੀਤਾ ਜਾਵੇਗਾ।ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਅਰਦਾਸ ਤੋਂ ਬਾਅਦ ਖੂਨਦਾਨ ਕੈਂਪ ਦੀ ਸ਼ੁਰੂਆਤ ਹੋਵਗੀ।ਜਿਸ ਵਿਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਵੱਖ ਵੱਖ ਸੰਸਥਾਵਾਂ ਦੇ ਅਹੁੱਦੇਦਾਰ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰਾਤ ਦੇ ਸਮੇਂ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ। ਸ਼ਾਮ 6 ਵਜੇ ਤੋਂ ਲੈਕੇ ਰਾਤ 10 ਵਜੇ ਤੱਕ ਕਥਾ ਅਤੇ ਕੀਰਤਨ ਦੇ ਪ੍ਰਵਾਹ ਚਲਾਏ ਚਲਣਗੇ।ਇਸ ਮਗਰੋਂ ਗੁਰੂ ਦਾ ਅਤੁੱਟ ਲੰਗਰ ਵੰਡਿਆ ਜਾਵੇਗਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media