Thursday, June 25, 2026

ਪਟਵਾਰੀ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਗਾਂ ਸਬੰਧੀ ਦਿੱਤਾ ਧਰਨਾ

ਫਾਜ਼ਿਲਕਾ, 11 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ਼ 12 ਅਪ੍ਰੈਲ 2017 ਬੁੱਧਵਾਰ ਨੂੰ ਰੋਸ ਧਰਨਾ ਦਿੱਤਾ  ਜਾਵੇਗਾ।ਮੀਟਿੰਗ ਦੌਰਾਨ ਲਿਖੀ ਰੂਪ ਵਿਚ ਪ੍ਰਸਤਾਵ ਪਾਕੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਪਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਪਟਵਾਰੀ ਖਜਾਨ ਸਿੰਘ ਅਤੇ ਕਾਨੂੰਗੋ ਤਿਲਕ ਰਾਜ ਨੂੰ ਬਹਾਲ ਨਹੀਂ  ਕੀਤਾ ਗਿਆ ਅਤੇ ਨਾ ਹੀ ਚਾਰਜਸ਼ੀਟ ਕੀਤੇ ਗਏ ਕਾਨੂੰਗੋਆਂ ਨੂੰ ਇਨਸਾਫ਼ ਦਿੱਤਾ ਗਿਆ। ਜਿਸ ਸਬੰਧੀ ਤਹਿਸੀਲ ਫਾਜ਼ਿਲਕਾ ਦੀ ਯੂਨੀਅਨ ਦੇ ਆਗੂ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਡਿਪਟੀ ਕਮਿਸ਼ਨਰ ਦੇ ਕਹਿਣ ਤੇ ਉਨ੍ਹਾਂ ਨੂੰ ਮਿਲੇ, ਪਰ ਡਿਪਟੀ ਕਮਿਸ਼ਨ ਵੱਲੋਂ ਯੂਨੀਅਨ ਮੈਂਬਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।  ਜਿਸ ਦੀ ਯੂਨੀਅਨ ਵੱਲੋਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਜੇਕਰ ਡਿਪਟੀ ਕਮਿਸ਼ਨਰ ਵੱਲੋਂ ਪਟਵਾਰੀ ਅਤੇ ਕਾਨੂੰਗੋ ਨੂੰ ਬਹਾਲ ਨਾ ਕੀਤਾ ਗਿਆ ਤਾਂ 12 ਅਪ੍ਰੈਲ ਬੁੱਧਵਾਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਤੋਂ ਬਾਅਦ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

Check Also

ਐਸ.ਆਈ.ਆਰ ਅਧੀਨ ਜ਼ਿਲ੍ਹਾ ਅੰਮ੍ਰਿਤਸਰ ‘ਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ …

Leave a Reply