Saturday, March 7, 2026

ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਦਾ ਮੇਲਾ’

ਮੇਲਿਆਂ ਦੇ ਅੱਖੀਂ ਡਿੱਠੇ ਨਜ਼ਾਰੇ ਤੋਂ ਨੌਜਵਾਨ ਪੀੜ੍ਹੀ ਬਿਲਕੁੱਲ ਅਣਜਾਨ – ਪ੍ਰਿੰ: ਡਾ. ਮਹਿਲ

PPN1104201713
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਕ੍ਰਿਕੇਟ ਮੈਦਾਨ ਵਿਖੇ ਅੱਜ ਵਿਸਾਖੀ ਦਾ ਮੇਲਾ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਾਲਜ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਕਾਲਜ ਵਿਖੇ ਪੰਜਾਬੀ ਸੱਭਿਅਤਾ ਦੇ ਰੀਤੀ-ਰਿਵਾਜਾਂ ਅਤੇ ਪੁਰਾਤਨ ਪਹਿਰਾਵਿਆਂ ਦੀ ਖ਼ੁਸ਼ਬੂ ਨੂੰ ਬਿਖੇਰਦਿਆ ਉਨ੍ਹਾਂ ਸੁਨਿਹਰੀ ਪਲਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦਿਆ ‘ਵਿਸਾਖੀ ਮੇਲਾ-2017’ ਦੇ ਆਯੋਜਨ ਮੌਕੇ ਆਪਣੇ ਵਿਰਸੇ ਦੀਆਂ ਮਿੱਠੀਆਂ ਯਾਦਾਂ ਦੇ ਖਿਆਲਾਂ ’ਚ ਝੂਮਦਾ ਹੋਇਆ ਸਮੂਹ ਕਾਲਜ ਆਨੰਦ ਮਾਣਦਾ ਨਜ਼ਰੀ ਆਇਆ। ਮੇਲੇ ’ਚ ਪੰਜਾਬ ਦੀ ਪ੍ਰਾਚੀਨ ਰਵਾਇਤ ਦੀ ਦਿਲਕਸ਼ ਝਲਕ ਨੇ ਸਭਨਾ ਦਾ ਮਨ ਮੋਹ ਲਿਆ।
ਮੇਲਾ ’ਚ ਵੱਖ-ਵੱਖ ਤਰ੍ਹਾਂ ਝੂਟਿਆਂ ਦਾ ਆਨੰਦ ਮਾਣਦੇ ਹੋਏ ਵਿਦਿਆਰਥੀਆਂ ਨੇ ਖਿੜਖਿੜਾਉਂਦੇ ਚਿਹਰਿਆਂ ਨਾਲ ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਝਰਖਾ ਕੱਤਣ, ਫੁਲਕਾਰੀ ਕੱਢਦੀਆਂ ਮੁਟਿਆਰਾਂ, ਪੰਜਾਬੀ ਗਾਇਕੀ, ਭੰਗੜਾ, ਗੱਤਕਾ, ਗਿੱਧਾ-ਬੋਲੀਆਂ, ਡਾਂਸ ਆਦਿ ਨੇ ਮਾਹੌਲ ਨੂੰ ਬੰਨ੍ਹੀ ਰੱਖਿਆ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੇਲੇ ਸਬੰਧੀ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਪ੍ਰਿੰ: ਡਾ. ਮਹਿਲ ਸਿੰਘ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਮੇਲਿਆਂ ਨੂੰ ਮਨਾਉਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਦੀ ਰਫ਼ਤਾਰ ਨੇ ਇਨ੍ਹਾਂ ਮੇਲਿਆਂ ਨੂੰ ਸਿਰਫ਼ ਪੁਸਤਕਾਂ ਤੱਕ ਹੀ ਸੀਮਤ ਕਰਕੇ ਰੱਖ ਦਿੱਤਾ ਹੈ, ਜਿਸ ਦੇ ਅੱਖੀਂ ਡਿੱਠੇ ਨਜ਼ਾਰੇ ਤੋਂ ਨੌਜਵਾਨ ਪੀੜ੍ਹੀ ਬਿਲਕੁਲ ਵੀ ਵਾਕਿਫ਼ ਨਹੀਂ ਹੈ, ਜੋ ਪੰਜਾਬੀ ਵਿਰਸੇ ਦੀ ਹੋਂਦ ਲਈ ਖ਼ਤਰੇ ਦਾ ਸੰਕੇਤ ਹੈ।ਇਸ ਲਈ ਆਉਣ ਵਾਲੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਣ ਰੱਖਣ ਲਈ ਸਮੇਂ-ਸਮੇਂ ’ਤੇ ਅਜਿਹੇ ਤਿਉਹਾਰ ਤੇ ਮੇਲੇ ਜਰੂਰ ਮਨਾਉਣੇ ਚਾਹੀਦੇ ਹਨ, ਜਿਸ ਨਾਲ ਵਿਰਸੇ ਤੋਂ ਜਾਣੂ ਹੋਣ ਦੇ ਨਾਲ-ਨਾਲ ਇਨਸਾਨ ਆਪਣੀ ਚਿੰਤਾ ਭਰੀ ਜ਼ਿੰਦਗੀ ਤੋਂ ਨਿਜਾਤ ਪਾਉਂਦਾ ਮਹਿਸੂਸ ਕਰਦਾ ਹੈ।
ਉਨ੍ਹਾਂਸਮੂੰਹ ਸਮਾਜ ਸੇਵੀ ਸੰਸਥਾਵਾਂ, ਵਿੱਦਅਕ ਅਦਾਰਿਆਂ ਅਤੇ ਪੰਜਾਬੀ ਵਿਰਸੇ ਦੇ ਪ੍ਰੇਮੀਆਂ ਨੂੰ ਅਪੀਲ ਕਰਦਿਆ ਕਿਹਾ ਅਜਿਹੇ ਤਿਉਹਾਰਾਂ ਨੂੰ ਜਿਉਂਦੇ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਸਾਡਾ ਵਿਰਸਾ ਤੇ ਮਾਂ ਬੋਲੀ ਲੁਪਤ ਨਾ ਹੋ ਸਕੇ। ਇਸ ਮੌਕੇ ਪੰਘੂੜੇ, ਵੱਖ-ਵੱਖ ਪਕਵਾਨਾਂ, ਸਟੇਸ਼ਨਰੀ, ਮੁਨਿਆਰੀ ਅਤੇ ਸਾਜੋ-ਸਮਾਨ ਆਦਿ ਦੇ ਸਟਾਲ ਵੀ ਲਗਾਏ।
ਇਸੇ ਮੌਕੇ ਕਾਲਜ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਐਨ. ਕੇ ਸ਼ਰਮਾ, ਪ੍ਰੋ: ਸੁਖਬੀਰ ਸਿੰਘ, ਪ੍ਰੋ: ਸਤਨਾਮ ਸਿੰਘ, ਡਾ. ਦਲਜੀਤ ਸਿੰਘ, ਪ੍ਰੋ: ਆਤਮ ਰੰਧਾਵਾ, ਪ੍ਰੋ: ਜ਼ੋਰਾਵਰ ਸਿੰਘ, ਪ੍ਰੋ: ਗੁਰਦੇਵ ਸਿੰਘ, ਪ੍ਰੋ: ਅਮਨਦੀਪ ਸਿੰਘ, ਪ੍ਰੋ: ਕੰਵਲਜੀਤ ਸਿੰਘ ਸਮੂੰਹ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply