
ਚੌਕ ਮਹਿਤਾ, 11 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼ਮਿੰਦਰਜੀਤ ਸਿੰਘ ਸਬ ਇੰਸਪੈਕਟਰ ਨੇ ਥਾਣਾ ਮਹਿਤਾ ਵਿਖੇ ਐੱਸ.ਐਚ.ਓ ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਤੇ ਗੁੰਡਾ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਥਾਣੇ ਆਉਣ ਵਾਲੇ ਹਰੇਕ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ।ਇੰਦਰਜੀਤ ਸਿੰਘ ਰੰਧਾਵਾ ਨੇ ਐੱਸ.ਐੱਚ.ਓ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਏ.ਐੱਸ.ਆਈ ਗੁਰਮਿੰਦਰ ਸਿੰਘ ਢਿਲੋਂ, ਮੁੱਖ ਮੁਨਸ਼ੀ ਮੇਜਰ ਸਿੰਘ, ਹੌਲਦਾਰ ਹਰਪ੍ਰੀਤ ਸਿੰਘ ਹੈਪੀ, ਹੌਲਦਾਰ ਜਗੀਰ ਸਿੰਘ ਅਤੇ ਗੁਰਦਿਆਲ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media