Tuesday, October 6, 2026

ਫਤਿਹ ਫਾਊਡੇਸ਼ਨ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕਰੇਗੀ- ਅਨੂਪ ਸਿੰਘ ਭੁੱਲਰ

ਅਲਗੋਕੋਠੀ / ਅਮਰਕੋਟ, 12 ਅਪ੍ਰੈਲ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ ਤੇ ਹੁਣ ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ `ਤੇ ਹੋਣਗੀਆਂ।PPN1204201701ਇਨਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹ ਫਾਊਡੇਸ਼ਨ ਦੇ ਚੇਅਰਮੈਨ ਅਨੂਪ ਸਿੰਘ ਭੁੱਲਰ ਨੇ ਪਰਮਜੀਤ ਸਿੰਘ ਭੁੱਲਰ ਕਲਸੀਆਂ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ। ਉਨਾਂ ਕਿਹਾ ਕਿ ਨਸ਼ਿਆਂ ਨੂੰ ਪੰਜਾਬ ਵਿਚੋ ਜੜੋਂ ਖਤਮ ਕਰਨ ਲਈ ਕੈਪਟਨ ਸਰਕਾਰ ਵਲੋਂ ਬਹੁਤ ਹੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ ਉਥੇ ਹੀ ਫਤਿਹ ਫਾਊਡੇਸ਼ਨ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਵਿਸ਼ੇਸ਼ ਉਪਰਾਲੇ ਕਰੇਗੀ।ਇਸ ਮੋਕੇ ਸਰਬਜੀਤ ਸਿੰਘ ਸੰਧੂ ਕਲਸੀਆਂ, ਲਖਵਿੰਦਰ ਸਿੰਘ ਕਲਸੀਆਂ, ਗੁਰਸਾਹਿਬ ਸਿੰਘ ਯੂ ਕੇ, ਬਲਵਿੰਦਰ ਸਿੰਘ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply