Sunday, October 4, 2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਵਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ `ਚ ਫਰੰਟ ਆਫਿਸ ਦਾ ਉਦਘਾਟਨ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਗੁਰਬੀਰ ਸਿੰਘ ਵੱਲੋਂ ਤਹਿਸੀਲ ਬਾਬਾ ਬਕਾਲਾ ਸਾਹਿਬ ਵਿੱਚ ਫਰੰਟ ਆਫਿਸ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਗਰੀਸ਼, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਯੁਕਤੀ ਗੋਇਲ ਸੀ.ਜੇ.ਐਮ ਅੰਮ੍ਰਿਤਸਰ ਮੌਜੂਦ ਸਨ।ਇਸ ਤੋਂ ਇਲਾਵਾ ਸ੍ਰੀਮਤੀ ਨਵਦੀਪ ਕੌਰ ਗਿੱਲ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ-ਕਮ-ਚੇਅਰਮੈਨ, ਸਬ ਡਵੀਜਨਲ ਲੀਗਲ ਸਰਵਿਸ ਕਮੇਟੀ ਬਾਬਾ ਬਕਾਲਾ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਵੀ ਇਸ ਮੌਕੇ ਤੇ ਮੌਜੂਦ ਸਨ।ਮੈਡਮ ਗਰੀਸ਼ ਨੇ ਦੱਸਿਆ ਕਿ ਜੋ ਫਰੰਟ ਆਫਿਸ ਇਥੇ ਖੋਲ੍ਹਿਆ ਜਾ ਰਿਹਾ ਹੈ, ਇਸ ਦੀ ਬਹੁਤ ਜ਼ਿਆਦਾ ਲੋੜ ਸੀ।ਇਥੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ, ਜੋ ਲੋਕ ਬਹੁਤ ਗਰੀਬ ਹਨ ਅਤੇ ਵਕੀਲ ਨਹੀਂ ਕਰ ਸਕਦੇ ਉਨਾਂ ਨੂੰ ਇਥੇ ਮੁਫਤ ਕਾਨੂੰਨੀ ਸਹਾਇਤਾ ਦੇ ਕੇ ਉਹਨਾਂ ਦੀ ਮਦਦ ਕੀਤੀ ਜਾਵੇਗੀ।
ਇਸ ਮੌਕੇ ਲਗਾਏ ਗਏ ਸੈਮੀਨਾਰ ’ਚ ਬੋਲਦਿਆਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਗੁਰਬੀਰ ਸਿੰਘ ਨੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਬਾਰੇ ਦੱਸਿਆ।ਉਹਨਾਂ ਕਿਹਾ ਕਿ ਜਿਸ ਨੂੰ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੈ ਉਹ ਫਰੰਟ ਆਫਿਸ ਵਿੱਚ ਜਾ ਕੇ ਦਰਖਾਸਤ ਦੇ ਸਕਦਾ ਹੈ।ਉਹਨਾਂ ਨੇ ਇਹ ਵੀ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਸਲਾਨਾ ਆਮਦਨ 1,50,000 ਰੁਪਏ (ਡੇਢ ਲੱਖ ਰੁਪਏ) ਤੋਂ ਘੱਟ ਹੈ, ਕੋਈ ਵੀ ਔਰਤ, ਬੱਚਾ, ਕੁਦਰਤੀ ਆਫਤਾਂ ਦੇ ਮਾਰੇ, ਮਾਨਸਿਕ ਰੋਗੀ/ਅਪੰਗ, ਉਦਯੋਗਿਕ ਕਾਮੇ, ਜ਼ੇਲ੍ਹ ਵਿੱਚ ਬੰਦ ਵਿਅਕਤੀ, ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ।ਉਨਾਂ ਦੱਸਿਆ ਕਿ ਇਸ ਫਰੰਟ ਆਫਿਸ ਵਿੱਚ ਐਡਵੋਕੇਟ ਸਰਬਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਚਾਹਲ ਅਤੇ ਡਾ. ਭਗਵੰਤ ਸਿੰਘ ਤੇ ਪੈਰਾ ਲੀਗਲ ਵਲੰਟੀਅਰ ਦੀ ਡਿਊਟੀ ਲਗਾਈ ਗਈ ਹੈ ਜ਼ੋ ਕਿ ਫਰੰਟ ਆਫਿਸ ਵਿੱਚ ਬੈਠ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣਗੇ।ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਨੇ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਾ ਤਹਿ ਦਿਲੋਂ ਧੰਨਵਾਦ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply