Saturday, October 3, 2026

ਪੰਜਾਬ ਸਟੂਡੈਂਟਸ ਯੂਨੀਅਨ ਨੇ ਵਧੀਆਂ ਫੀਸਾਂ ਅਤੇ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ਼ ਵਿਰੁੱਧ ਪੁੱਤਲਾ

PPN1204201717ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਸਥਾਨਕ ਐਮ.ਆਰ.ਕਾਲਜ ਵਿਚ ਵਧੀਆਂ ਹੋਈਆਂ ਫੀਸਾਂ ਅਤੇ ਚੰਡੀਗਡ੍ਹ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ਼ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦਾ ਪੁੱਤਲਾ ਫੂੰਕਿਆ ਗਿਆ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋੲੈ ਕਾਲਜ ਪ੍ਰਧਾਨ ਸਤਨਾਮ ਘੱਲੂ ਨੇ ਕਿਹਾ ਕਿ ਭਾਰਤ ਸਰਕਾਰ ਵਿਦਿਆਰਥੀ ਵਿਰੋਧੀ ਕਾਰਵਾਈਆਂ ਨੂੰ ਅੰਜ਼ਾਮ ਦੇ ਰਹੀ ਹੈ ਅਤੇ ਵਿਰੋਧ ਕਰ ਰਹੇ ਵਿਦਿਆਰਥੀਆਂ ਤੇ ਦੇਸ਼ਧੋਹੀ ਦਾ ਦੋਸ਼ ਲਗਾ ਰਹੀ ਹੈ, ਪਰ ਫੀਸਾਂ ਵਿਚ ਵਾਧਾ ਕਰਕੇ ਲੱਖਾਂ ਵਿਦਿਆਰਥੀਆਂ ਨੂੰੂ ਪੜ੍ਹਾਈ ਛੱਡਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਹ ਸਭ ਦੇਸ਼ ਭਗਤੀ ਹੈ। ਉਨ੍ਹਾਂ ਕਿਹਾ ਕਿ ਇਹ ਸਬ ਸੋਚੀ ਸਮਝੀ ਰਾਜਨੀਤੀ ਹੈ। ੲਸ ਮੌਕੇ ਯੂਨੀਅਨ ਆਗੂ ਮੋਨੀਕਾ ਖੰਨਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਯੂਨੀਵਰਸਿਟੀ ਚਲਾਉਣ ਵਿਚ ਅਸਮਰਥ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਮੁਕੇਸ਼ ਕੁਮਾਰ, ਲੇਖ ਰਾਜ, ਜਸਵਿੰਦਰ ਸਿੰਘ, ਪ੍ਰਿਆ, ਰਾਹੁਲ, ਵੀਨਾ, ਸਚਿਨ ਬਜਾਜ, ਪੂਨਮ ਅਤੇ ਹੋਰ ਵਿਦਿਆਰਕੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply