ਫਾਜ਼ਿਲਕਾ, 12 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਨੂਰਸ਼ਾਹ ਵਿਚ ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦਾ 126ਵਾਂ ਜਨਮ ਦਿਹਾੜਾ ਮਨਾਇਆ ਗਿਆ।ਜਿਸ ਵਿਚ ਪਿੰਡ ਦੇ ਸਰਪੰਚ ਜਰਨੈਲ ਸਿੰਘ ਅਤੇ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਅਧਿਆਪਕ ਸੁਭਾਸ਼ ਚੰਦਰ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਤੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ।ਇਸ ਮੋਕੇ ਸਕੂਲ ਇੰਚਾਰਜ਼ ਪਿੰਕੀ ਦੇਵੀ ਨੇ ਬੱਚਿਆਂ ਨੂੰ ਦੱਸਿਆ ਕਿ ਜੇਕਰ ਡਾ. ਭੀਮ ਰਾਓ ਅੰਬੇਦਕਰ ਇਨੀਆਂ ਮੁਸ਼ਕਲ ਹਾਲਾਤਾਂ ਵਿਚ ਇਨੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ ਤਾਂ ਅਸੀਂ ਕਿਉਂ ਨਹੀਂ।ਅਧਿਆਪਕ ਸਤਿੰਦਰ ਕੁਮਾਰ ਨੇ ਕਿਹਾ ਕਿ ਡਾ. ਸਾਹਿਬ ਨੇ ਦਬੇ ਕੁਚਲੇ ਲੋਕਾਂ ਅਤੇ ਪਿਛੜੀਆਂ ਸ਼੍ਰੇਦੀਆਂ ਅਤੇ ਔਰਤਾਂ ਦੇ ਮਾਨ ਸਮਾਨ ਦੇ ਅਧਿਕਾਰਾਂ ਨੂੰ ਦੁਆਉਣ ਲਈ ਆਪਣੀ ਕੁਰਬਾਨੀ ਦੇ ਦਿੱਤੀ। ਅੰਤ ਵਿਚ ਬੱਚਿਆਂ ਨੂੰ ਲੱਡੂਆਂ ਦਾ ਪ੍ਰਸਾਦ ਵੰਡਿਆ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media