Friday, October 2, 2026

ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ 13 ਅਪ੍ਰੈਲ ਨੂੰ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ (ਰਜਿ:) ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ 13 ਅਪ੍ਰੈਲ ਨੂੰ ਨਿਊ ਕਪੂਰ ਨਗਰ ਵਿਖੇ ਸ਼ਾਮ 6:00 ਵਜੇ ਤੋਂ ਰਾਤ 10:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।ਪ੍ਰਧਾਨ ਜੋਗਾ ਸਿੰਘ ਜੇ.ਈ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਏ ਗਏ  ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਲਖਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਦੌਰਾਨ ਸੁਸਾਇਟੀ ਦੇ ਬੱਚੇ ਅਤੇ ਪੰਥ ਦੇ ਉਘੇ ਰਾਗੀ ਜਥਿਆਂ ਤੋਂ ਇਲਾਵਾ ਗਿਆਨੀ ਜਸਵੰਤ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ਼ਬਦ ਕੀਰਤਨ ਅਤੇ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਲਖਬੀਰ ਸਿੰਘ ਘੁੰਮਣ ਨੇ ਇਹ ਵੀ ਕਿਹਾ ਕਿ ਸੁਸਾੁੲਟੀ ਵਲੋਂ ਬੱਚਿਆਂ ਦਾ ਵਿੰਗ ਕਾਇਮ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਕਿ ਉਨਾਂ ਨੂੰ ਸਿੱਖ ਧਰਮ ਨਾਲ ਜੋੜਿਆ ਜਾ ਸਕੇ।ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ ਖੱਦਰ ਭੰਡਾਰ ਸੀਨੀ:ਮੀਤ ਪ੍ਰਧਾਨ, ਰਜਿੰਦਰ ਸਿੰਘ ਰੋਡਵੇਜ਼ ਮੀਤ ਪ੍ਰਧਾਨ, ਮੈਂਬਰ ਕਾਰਜਕਾਰਨੀ ਬਲਦੇਵ ਸਿੰਘ ਤੇ ਅਮਰੀਕ ਸਿੰਘ ਅਤੇ ਹਰਦੀਪ ਸਿੰਘ ਆਰੇਵਾਲੇ ਆਦਿ ਵੀ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply