Tuesday, September 29, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ `ਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

PPN1204201733ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਮੈਂਬਰ ਇੰਚੲਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ ਇਸ ਮੌਕੇ ਤੇ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਜਿਥੇ ਬੱਚਿਆਂ ਦੇ ਪ੍ਰੰਪਰਾਗਤ ਪਹਿਰਾਵੇ ਨੇ ਸਭਿਆਚਾਰਕ ਮਹੌਲ ਸਿਰਜਿਆ ਉਥੇ ਉਹਨਾਂ ਦੁਆਰਾ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ ਲਿਆ।ਬੱਚਿਆਂ ਦੁਆਰਾ ਪੇਸ਼ ਲੋਕ ਗੀਤਾਂ, ਲੋਕ ਨਾਚ ਗਿੱਧਾ ਅਤੇ ਭੰਗੜੇ ਸਾਰਿਆਂ ਨੂੰ ਝੂਮਣ `ਤੇ ਮਜਬੂਰ ਕਰ ਦਿਤਾ। ਬੱਚੇ ਆਪਣੇ ਟਿਫਨ ਵਿੱਚ ਵਿਅੰਜਨ ਲੈ ਕੇ ਆਏ ਅਤੇ ਉਹਨਾਂ ਨੇ ਆਪਸ ਵਿੱਚ ਮਿਲ ਕੇ ਇਸ ਦਾ ਅਨੰਦ ਲਿਆ।ਇਸ ਮੌਕੇ ਤੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿਤੀ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਇਹ ਵੀ ਦੱਸਿਆ ਕਿ ਵਿਸਾਖੀ ਜਿਥੇ ਖੁਸ਼ੀ ਦਾ ਪ੍ਰਤੀਕ ਹੈ, ਉਥੇ ਵਿਸਾਖੀ ਬਹੁਤ ਵੱਡੀ ਦੁਖਦਾਈ ਘਟਨਾ ਨਾਲ ਸਬੰਧ ਹੈ।ਕਿਉਕਿ ਇਸ ਦਿਨ 13 ਅਪ੍ਰੈਲ 1919 ਨੂੰ ਜਲਿਆਂ ਵਾਲੇ ਬਾਗ ਵਿੱਚ ਜਰਨਲ ਡਾਇਅਰ ਨੇ ਨਿਰਦੋਸ਼ ਲੌਕਾਂ `ਤੇ ਗੋਲੀਆਂ ਚਲਵਾਉਣ ਦਾ ਹੁਕਮ ਦਿਤਾ ਅਤੇ ਕਈ ਹਜਾਰ ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਬੱਚਿਆਂ ਨੂੰ ਆਪਣੀ ਸਭਿਅਤਾ ਤੇ ਸੰਸਕ੍ਰਿਤੀ ਦਾ ਵਿਕਾਸ ਕਰਨ ਦਾ ਸੰਦੇਸ਼ ਦਿਤਾ।ਇਸ ਮੌਕੇ ਤੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ।ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ ਨੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply