ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਬੱਚਿਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਉਣ ਅਤੇ ਉਨ੍ਹਾਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾਂ ਦੀ ਟ੍ਰੇਨਿੰਗ ਸੰਬੰਧੀ ਬ੍ਰੇਨ ਫੀਡ ਗਰੁੱਪ ਵਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 80 ਪਿ੍ਰੰਸੀਪਲਾਂ ਅਤੇ ਕੋਆਰਡੀਨੇਟਰਾਂ ਨੇ ਭਾਗ ਲਿਆ।ਸੈਮੀਨਾਰ ਦੀ ਪ੍ਰਧਾਨਗੀ ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਲ ਦੇ ਡਾਇਰੈਕਟਰ ਅੰਸਮੁਲ ਹੱਕ ਨੇ ਕੀਤੀ ਜਦਕਿ ਡਾ. ਅਸ਼ੋਕ ਪਾਂਡੇ, ਅਭਿਨਵ ਅਤੇ ਵਿਕਰਮਜੀਤ ਸਿੰਘ ਨੇ ਮੁੱਖ ਬਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦੌਰਾਨ ਮਾਹਿਰਾਂ ਨੇ ਹਾਜਰ ਅਧਿਆਪਕਾਂ ਨੂੰ ਦਸਿਆ ਕਿ ਕਿਵੇਂ ਉਹ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਸਿਖਿਅਤ ਕਰ ਸਕਦੇ ਹਨ ਤਾਂ ਕਿ ਬੱਚੇ ਰੱਟਾ ਲਗਾਉਣ ਦੀ ਆਦਤ ਤੋਂ ਛੱਡ ਕੇ ਇਸ ਨੂੰ ਵਿਗਿਅਨਕ ਢੰਗ ਨਾਲ ਸਮਝ ਸਕਣ।ਇਸ ਦੇ ਨਾਲ ਵਿਦਿਆਰਥੀਆਂ ਲਈ ਬੋਰਿੰਗ ਵਿਸ਼ੇ ਨੂੰ ਦਿਲਚਸਪ ਬਣਾਉਣ ਲਈ ਜਾਣਕਾਰੀ ਦਿਤੀ ਗਈ। ਸੈਮੀਨਾਰ ਦੌਰਾਨ ਅਧਿਆਪਕਾਂ ਦੀ ਭਰਤੀ, ਸਿਖਲਾਈ ਅਤੇ 21ਵੀਂ ਸਦੀ ਦੇ ਅਨੁਸਾਰ ਉਨ੍ਹਾਂ ਨੂੰ ਤਿਆਰ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਸੈਮੀਨਾਰ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਦੇ ਚੇਅਰਮੈਨ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟਰ ਪ੍ਰਿੰੰਸੀਪਲ ਡਾ: ਧਰਮਵੀਰ ਸਿੰਘ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿਚ ਬ੍ਰੇਨ ਫੀਡ ਦੇ ਮੁਖ ਸੰਪਾਦਕ ਬ੍ਰਹਮ, ਜੋਨਲ ਇੰਚਾਰਜ ਜਸਦੀਪ ਸਿੰਘ ਮੱਕੜ ਅਤੇ ਹੋਰ ਕਈ ਪਤਵੰਤੇ ਸ਼ਾਮਲ ਹੋਏ ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media