Tuesday, September 29, 2026

ਪੱਤਰਕਾਰਾਂ ਨੂੰ ਜਲਦ ਮਿਲੇਗੀ ਟੋਲ ਟੈਕਸ ਤੋਂ ਮੁਆਫੀ ਬਾਜਵਾ

ਬਟਾਲਾ, 13 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ)  – ਕੈਬਨਿਟ Tripat Bajwaਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ `ਚ ਪੱਤਰਕਾਰਾਂ ਦਾ ਟੋਲ ਟੈਕਸ ਮੁਆਫ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਸਰਕਾਰ ਇਸ ਫੈਸਲੇ ਨੂੰ ਛੇਤੀ ਹੀ ਲਾਗੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੋਲ ਟੈਕਸ ਮੁਆਫੀ ਸਬੰਧੀ ਲਿਖਤੀ ਹਦਾਇਤਾਂ ਛੇਤੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ। ਇਕ ਸੁਆਲ ਦਾ ਜੁਆਬ ਦਿੰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਾਦਲ ਸਰਕਾਰ ਵੱਲੋਂ ਕਲਾਨੌਰ ਵਿਖੇ ਬਣਾਈ ਗਈ ਗਊਸ਼ਾਲਾ ਦੇ ਨਿਰਮਾਣ `ਚ ਹੋਈ ਹੇਰਾਫੇਰੀ ਦੀ ਸ਼ਿਕਾਇਤ ਉਨ੍ਹਾਂ ਨੂੰ ਮਿਲੀ ਹੈ, ਜਿਸ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਗਈ ਹੈ।ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਸੂਰਤ `ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਸਾਫ-ਸੁਥਰਾ ਨਿਜ਼ਾਮ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕਰਨਾ ਹੀ ਕਾਂਗਰਸ ਸਰਕਾਰ ਦਾ ਉਦੇਸ਼ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply