ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਵੀਰਵਾਰ ਵਾਲੇ ਦਿਨ ਜਸ਼ਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਦੁਕਾਨ ’ਤੇ ਖਾਲਸਾ ਸਾਜਨਾ ਦਿਵਸ ਮੌਕੇ ’ਤੇ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ।
ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਸੰਗਤੀ ਰੂਪ ਵਿਚ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਰਾਕੇਸ਼ ਸਿੰਘ,ਦਿਲਬਾਗ ਸਿੰਘ,ਅਮਰਜੀਤ ਸਿੰਘ,ਜੋਗਿੰਦਰ ਸਿੰਘ ਮੱਕੜ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਨਰਿੰਦਰ ਸਿੰਘ ਹੈਪੀ, ਜਗੀਰ ਸਿੰਘ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media