ਬਠਿੰਡਾ, 13 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਆਯੋਜਿਤ ਦੂਜੀ ਅੰਤਰ ਕਾਲਜ ਸਾਲਾਨਾ ਐਥਲੇਟਿਕਸ ਮੀਟ ਦੇ ਵੱਖ-ਵੱਖ ਐਥਲੇਟਿਕ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ ਸਾਰੇ ਹੀ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਇਹਨਾਂ ਮੁਕਾਬਲਿਆਂ ਵਿੱਚ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 9 ਮੈਡਲ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ।
ਵੱਖ-ਵੱਖ ਐਥਲੇਟਿਕ ਮੁਕਾਬਲਿਆਂ ਵਿੱਚ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਮਿਸਾਲੀ ਕਾਰਗੁਜਾਰੀ ਦਿਖਾਉਂਦੇ ਹੋਏ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ। ਬੀ.ਟੈਕ. (ਇਲੈਕਟ੍ਰੀਕਲ ਇੰਜ.) ਦੇ ਲਵਦੀਪ ਸਿੰਘ, ਅਸ਼ਵਦੀਪ ਸਿੰਘ, ਰਮਨਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ 4¿400 ਰਿਲੇਅ ਦੌੜ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਇਲਾਵਾ ਲਵਦੀਪ ਸਿੰਘ ਨੇ 400 ਮੀਟਰ ਅੜਿੱਕਾ ਦੌੜ ਵਿੱਚ ਅਤੇ ਅਸ਼ਵਦੀਪ ਸਿੰਘ ਨੇ 400 ਮੀਟਰ ਤੇ 800 ਮੀਟਰ ਦੌੜ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਤਮਗਾ ਜਿੱਤਿਆ ਹੈ।ਔਰਤ ਵਰਗ ਦੇ ਮੁਕਾਬਲਿਆਂ ਦੌਰਾਨ ਬੀ.ਟੈਕ.(ਇਨਫਰਮੇਸ਼ਨ ਟੈਕਨਾਲੋਜੀ) ਦੀ ਕੰਵਲਦੀਪ ਕੌਰ ਨੇ 100 ਮੀਟਰ ਅੜਿੱਕਾ ਦੌੜ ਵਿੱਚ ਅਤੇ ਬੀ.ਟੈਕ. (ਸਿਵਲ ਇੰਜ.) ਦੀ ਸ਼ਿਵਨੀਪ ਕੌਰ ਨੇ 400 ਮੀਟਰ ਅੜਿੱਕਾ ਦੌੜ ਵਿੱਚ ਵਧੀਆ ਖੇਡ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਤਮਗਾ ਜਿੱਤਿਆ ਹੈ।
ਇਸੇ ਤਰ੍ਹਾਂ ਬੀ.ਟੈਕ (ਇਲੈਕਟ੍ਰੀਕਲ ਇੰਜ.) ਦੇ ਲਵਦੀਪ ਸਿੰਘ ਨੇ 800 ਮੀਟਰ ਦੋੜ ਵਿੱਚ ਅਤੇ ਬੀ.ਟੈਕ. (ਕੰਪਿਊਟਰ ਸਾਇੰਸ ਇੰਜ.) ਦੇ ਵਿਦਿਆਰਥੀ ਹਸਦੀਪ ਸਿੰਘ ਨੇ 110 ਮੀਟਰ ਅੜਿੱਕਾ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ ਹੈ ਜਦੋਂ ਕਿ ਲੰਮੀ ਛਾਲ ਦੇ ਮੁਕਾਬਲੇ ਵਿੱਚ ਬੀ.ਟੈਕ. (ਇਲੈਕਟ੍ਰੀਕਲ ਇੰਜ.) ਦੀ ਵਿਦਿਆਰਥਣ ਗੁਰਸ਼ਰਨ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇੰਜਨੀਅਰਿੰਗ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਕਰਨ ’ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਨੇ ਭਰੋਸਾ ਦਿੱਤਾ ਕਿ ਅਜਿਹੀਆਂ ਮਾਣ ਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸੰਸਥਾ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media