ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਦੀ ਧੂਰੀ ਟਰੱਕ ਓਪਰੇਟਰ ਯੂਨੀਅਨ ਦੀ ਪ੍ਰਧਾਨਗੀ ਦੀ ਹੋਈ ਚੋਣ ਵਿੱਚ ਕਮਲ ਸਿੰਘ ਧੂਰਾ ਨੂੰ ਯੂਨੀਅਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ।
ਪ੍ਰਧਾਨਗੀ ਦੇ ਅਹੁਦੇ ਦੀ ਇਸ ਚੋਣ ਲਈ 2 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਸਨ। ਇਹ ਜਾਣਕਾਰੀ ਦਿੰਦਿਆਂ ਨਵੇਂ ਬਣੇ ਪ੍ਰਧਾਨ ਕਮਲ ਸਿੰਘ ਧੂਰਾ ਨੇ ਦੱਸਿਆ ਕਿ ਯੂਨੀਅਨ ਦੀਆਂ ਕੁੱਲ 921 ਵੋਟਾਂ ਵਿੱਚੋਂ 919 ਵੋਟਾਂ ਪੋਲ ਹੋਈਆਂ ਸਨ, ਜਿੰਨਾਂ੍ਹ ਵਿੱਚੋਂ 4 ਵੋਟਾਂ ਰੱਦ ਕੀਤੀਆਂ ਗਈਆਂ ਹਨ। ਇਸ ਚੋਣ ਵਿੱਚ ਕਮਲ ਸਿੰਘ ਧੂਰਾ ਨੂੰ 522 ਵੋਟਾਂ ਅਤੇ ਉਹਨਾਂ ਦੇ ਮੁਕਾਬਲੇ `ਚ ਡਟੇ ਜਗਜੀਤ ਸਿੰਘ ਰਾਏ ਨੂੰ 393 ਵੋਟਾਂ ਪ੍ਰਾਪਤ ਹੋਈਆਂ ਜਿਸ ਦੇ ਨਤੀਜ਼ੇ ਵਜੋਂ ਕਮਲ ਸਿੰਘ ਧੂਰਾ ਆਪਣੇ ਵਿਰੋਧੀ ਉਮੀਦਵਾਰ ਨੂੰ ਪਛਾੜਦੇ ਹੋਏ 129 ਵੋਟਾਂ ਦੇ ਫਰਕ ਨਾਲ ਜੇਤੂ ਰਹੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media