Saturday, September 26, 2026

ਨਸ਼ਾ ਤਸਕਰਾਂ ਤੇ ਗੁੰਡਾ ਅਨਸਰਾਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਜਰੂਰੀ ਡੀ.ਐਸ.ਪੀ

ਧੂਰੀ, 13 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਧੂਰੀ ਇਲਾਕੇ `ਚੋਂ ਨਸ਼ਿਆਂ ਨੂੰ ਮੁਕੰਮਲ ਤੌਰ `ਤੇ ਖਤਮ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੀ ਮੂਸ਼ਤੈਦੀ ਨਾਲ ਵਿਊਂਤਬੰਦੀ ਉਲੀਕ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ PPN1304201717ਅਤੇ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਨਸ਼ਾ ਜਿੱਥੋਂ ਆਉਂਦਾ ਹੈ, ਉੱਥੋਂ ਹੀ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਨਸ਼ੇ `ਤੇ ਪੂਰੀ ਤਰਾਂ੍ਹ ਠੱਲ ਪਾਈ ਜਾਵੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਧੂਰੀ ਸ਼ਹਿਰ ਦੇ ਨਵੇਂ ਆਏ ਡੀ.ਐਸ.ਪੀ  ਅਕਾਸ਼ਦੀਪ ਸਿੰਘ ਔਲਖ ਨੇ ਆਪਣੀ ਪਲੇਠੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਔਲਖ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਵੀ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਕੁਝ ਵੀ ਨਹੀਂ ਕਰ ਸਕਦੀ।ਉਹਨਾਂ ਸਕੂਲਾਂ, ਕਾਲਜਾਂ ਅੱਗੇ ਖੜ੍ਹਣ ਵਾਲੇ ਸੜਕ ਛਾਪ ਮਜਨੂੰਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ।ਉਹਨਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਚੋਰੀ ਦੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਣ ਲਈ ਪੀ.ਸੀ.ਆਰ ਦੇ ਮੁਲਾਜ਼ਮਾਂ ਦੀਆਂ ਅੱਲਗ-ਅੱਲਗ ਟੋਲੀਆਂ ਬਣਾ ਕੇ ਦਿਨ-ਰਾਤ ਗਸ਼ਤ ਤੇਜ਼ ਕੀਤੀ ਗਈ ਹੈ ਅਤੇ ਨਗਰ ਕੌਂਸਲ ਦੇ ਪਾਰਕ ਤੇ ਰਾਮ ਬਾਗ ਧੂਰੀ ਵਿਖੇ ਸੈਰ ਕਰਨ ਲਈ ਆਉਂਦੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਵੀ ਪੀ.ਸੀ.ਆਰ. ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਉਹਨਾਂ ਕਿਹਾ ਕਿ ਧੂਰੀ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਦੇ ਪਤਵੰਤਿਆਂ ਅਤੇ ਪੰਚਾਇਤਾਂ ਦੀਆਂ ਵੱਖ-ਵੱਖ ਮੀਟਿੰਗਾਂ ਬੁਲਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ।

Check Also

2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …

Leave a Reply