ਬਠਿੰਡਾ, 14 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਸ਼ੁਕਰਵਾਰ ਵਾਲੇ ਦਿਨ ਸਵਰਨ ਸਿੰਘ ਦਾਨੇਵਾਲੀਆਂ ਦੇ ਨਵੇਂ ਗ੍ਰਹਿ ਵਿਖੇ ਵਾਹਿਗੂੁਰੂ ਦਾ ਸ਼ੁਕਰਾਨਾ ਅਰਦਾਸ ਧਾਰਮਿਕ ਸਮਾਗਮ ਕੀਤਾ ਗਿਆ।
ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਸੰਗਤੀ ਰੂਪ ਵਿਚ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਜਰਨੈਲ ਸਿੰਘ,ਰਾਕੇਸ਼ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਅਵਤਾਰ ਸਿੰਘ ਕੈਂਥ, ਗੁਰਿੰਦਰਜੀਤ ਸਿੰਘ ਡਿੰਪੀ, ਕੇਵਲ ਸਿੰਘ ਸੁਖਦੇਵ ਸਿੰਘ ਅਤੇ ਗੁਰਦਰਸ਼ਨ ਸਿੰਘ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਵਾਸੀ ਪਰਿਵਾਰ ਕਰਮਪਾਲ ਕੌਰ ਪਤਨੀ ਸਵਰਨ ਸਿੰਘ ਦਾਨੇਵਾਲੀਆਂ ਅਤੇ ਬੇਟੀ ਅਸ਼ਮਨ ਕੌਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।ਇਸ ਮੌਕੇ ਸਮਾਗਮ ਵਿਚ ਹਰਜਿੰਦਰ ਸਿੰਘ ਰਾਣਾ, ਬਖਤੌਰ ਸਿੰਘ ਢਿੱਲੋਂ, ਪਰਮਿੰਦਰਜੀਤ ਸ਼ਰਮਾ, ਜਸਵੀਰ ਸਿੰਘ ਆਦਿ ਪਤਵੱਤੇ ਸੱਜਣਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਮਲੂਕਾ ਅਤੇ ਪਰਮਪਾਲ ਕੌਰ ਏ.ਡੀ.ਸੀ ਬਰਨਾਲਾ ਵੀ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media