Thursday, November 12, 2026

ਡਾ. ਬੀ.ਆਰ.ਅੰਬੇਡਕਰ ਜੀ ਦਾ 126ਵਾਂ ਜਨਮ ਦਿਹਾੜਾ ਮਨਾਇਆ

ਧੂਰੀ, 14 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਅਤੇ ਭਗਵਾਨ ਵਾਲਮੀਕਿ ਸੋਸ਼ਲ ਵੈਲਫੇਅਰ ਟਰੱਸਟ ਵੱਲੋਂ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਜੀ ਦਾ 126ਵਾਂ ਜਨਮ ਦਿਹਾੜਾ ਕੇਕ ਕੱਟ ਕੇ ਮਨਾਇਆ ਗਿਆ PPN1404201712ਜਿਸ ਵਿੱਚ ਭਗਵਾਨ ਵਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਵੱਲੋਂ ਲੋਕਾਂ ਨੂੰ ਅੰਬੇਡਕਰ ਜੀ ਦੀਆਂ ਸਿੱਖਿਆਵਾਂ `ਤੇ ਚਲੱਣ ਲਈ ਪ੍ਰੇਰਿਤ ਕੀਤਾ   ਗਿਆ ।ਪਰੋਚਾ ਨੇ ਕਿਹਾ ਕਿ ਹਰ ਵਿਅਕਤੀ ਨੂੰ ਡਾ. ਅੰਬੇਡਕਰ ਦੇ ਦੱਸੇ ਮਾਰਗ ਉੱਪਰ ਚੱਲ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣਾ ਚਾਹੀਦਾ ਹੈ ਤਾਂ ਕਿ ਉਹ ਅੱਗੇ ਵੱਧ ਕੇ ਚੰਗੇ ਸਮਾਜ ਦੀ ਸਿਰਜਨਾ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾ ਕੇ ਮਾਪਿਆਂ ਦਾ ਨਾਮ ਵੀ ਰੋਸ਼ਨ ਕਰਨ।ਸੰਸਥਾ ਵੱਲੋਂ ਖੀਰ ਦਾ ਲੰਗਰ ਵੀ ਲਗਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੈ ਪਰੋਚਾ ਕੌਂਸਲਰ, ਆਸ਼ਾ ਰਾਣੀ ਕੌਂਸਲਰ, ਸੈਮੂ ਨਾਥ, ਹੈਪੀ, ਲੰਕੇਸ਼, ਬੰਟੀ ਸਾਰਸ, ਰਾਜਿੰਦਰ, ਵਿਨੋਦ ਲੱਧੜ, ਸ਼ੰਕਰ, ਸੁਭਾਸ਼, ਵਿੱਕੀ ਅਤੇ ਬੱਬੂ ਆਦਿ ਵੀ ਹਾਜ਼ਰ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply