Wednesday, December 31, 2025

ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ਼ ਲਈ ਸਰਕਾਰ ਵੱਲੋਂ ਮਿਲੀ ਗ੍ਰਾਂਟ

PPN240606
ਅੰਮ੍ਰਿਤਸਰ, 24 ਜੂਨ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ ਦੇ ਖ਼ੇਤਰ ‘ਚ ਮਹੱਤਵਪੂਰਨ ਪ੍ਰਾਪਤੀ ਹੋਈ ਹੈ। ਜਿਸ ਤਹਿਤ ਉਨ੍ਹਾਂ ਨੂੰ ਸਰਕਾਰ ਵੱਲੋਂ ਗ੍ਰਾਂਟ ਮੁਹੱਈਆ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਦੇ ਜੂਆਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਜਸਵਿੰਦਰ ਸਿੰਘ ਅਤੇ ਪ੍ਰੋ: ਜ਼ੋਰਾਵਰ ਸਿੰਘ ਨੂੰ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਅਤੇ ਟੈਕਨਾਲੋਜੀ, ਐੱਨ. ਸੀ. ਐੱਸ. ਟੀ. ਸੀ. , ਡੀ. ਐੱਸ. ਟੀ., ਜੀ. ਓ. ਆਈ. ਵੱਲੋਂ ਈਕੋ-ਵਾਟਰ ਲਿਟਰੇਸੀ ਕੈਂਮਪੇਨ ਅਧੀਨ 145000/- ਦੀ ਗ੍ਰਾਂਟ ਮਿਲੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰੋਜੈਕਟ ਹੁਡਿਆਰਾ ਨਾਲੇ ਦੇ ਪਾਣੀ ਅਤੇ ਉੱਥੋਂ ਦੇ ਨੇੜੇ ਦੇ ਵਸਨੀਕਾਂ ਦੇ ਸਿਰ ਦੇ ਵਾਲਾਂ ਦੇ ਨਮੂਨਿਆਂ ਦੀ ਜਾਂਚ ਕਰਨ ਸਬੰਧੀ ਮਿਲਿਆ ਹੈ। ਪ੍ਰਿੰ: ਡਾ. ਮਹਿਲ ਸਿੰਘ ਨੇ ਵਿਭਾਗ ਦੀ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਤੇ ਉਕਤ ਪ੍ਰੋਫੈਸਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਸਾਫ਼ ਪਾਣੀ ਪ੍ਰਤੀ ਜਾਗਰੂਕ ਕਰਨ ਵਾਲਾ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply