ਚੌਕ ਮਹਿਤਾ, 15 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨਜਦੀਕੀ ਪਿੰਡ ਚੰਨਣਕੇ ਦੇ ਗੁਰਦੁਆ
ਰਾ ਹਵੇਲੀ ਵਾਲਾ ਸਾਹਿਬ ਚੰਨਣਕੇ ਵਿਖੇ ਅੱਜ ਸਾਬਕਾ ਜੱਜ ਰਣਜੀਤ ਸਿੰਘ ਰੰਧਾਵਾ ਦੇ ਸਵ. ਪਿਤਾ ਤਾਰਾ ਸਿੰਘ ਦੀ ਯਾਦ ਵਿੱਚ ਅੱਜ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ ਕਰਵਾਏ ਜਾਣਗ।ਇਸ ਦੌਰਾਨ ਸਾਬਕਾ ਜੱਜ ਰਣਜੀਤ ਸਿੰਘ ਰੰਧਾਵਾ ਤੇ ਉਨਾ੍ਹਂ ਦੀ ਆਪਣੀ ਧਰਮ ਪਤਨੀ ਵੀ ਹਾਜਰੀ ਭਰਨਗੇ। ਬਾਬਾ ਸੁਖਵੰਤ ਸਿੰਘ ਚੰਨਣਕੇ ਅਤੇ ਮਾਸਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਭਾਈ ਜੋਗਿੰਦਰ ਸਿੰਘ ਰਿਆੜ੍ਹ ਲੁਧਿਆਣੇ ਵਾਲੇ ਅਤੇ ਭਾਈ ਸ਼ਰਨਜੀਤ ਸਿੰਘ ਮਹਿਤਾ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਮਨੋਹਰ ਕੀਤਰਨ ਕੀਤਾ ਜਾਵੇਗਾ।ਉਨ੍ਹਾਂ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲੇ ਵਾਲੇ (ਸੰਪ੍ਰਦਾ ਹਰਖੋਵਾਲ), ਸੰਤ ਬਾਬਾ ਗੁਰਦੀਪ ੁਿਸੰਘ ਖੁਜਾਲੇ ਵਾਲੇ, ਸੰਤ ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਹਾਜਰ ਹੋਣਗੇ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media