Sunday, June 28, 2026

ਪ੍ਰਾਇਮਰੀ ਸਕੂਲ ਘੁਲਾਲ ’ਚ ਮਨਾਇਆ ਡਾ. ਬੀ. ਆਰ ਅੰਬੇਡਕਰ ਦਾ 126ਵਾਂ ਜਨਮ ਦਿਵਸ

ਸਮਰਾਲਾ 15 ਅਪ੍ਰੈਲ (ਪੰਜਾਬ ਪੋਸਟ- ਕੰਗ) – ਇਥੋਂ ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਜੀ ਦੇ 126ਵੇਂ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ।PPN1504201724ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਨੇ ਡਾ. ਅੰਬੇਡਕਰ ਜੀ ਦੀ ਜੀਵਨੀ `ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਉਨਾਂ ਨੇ ਆਪਣੇ ਸੰਘਰਸ਼ਮਈ ਜੀਵਨ ਵਿੱਚ ਪੜਾਈ ਦਾ ਸਾਥ ਨਹੀਂ ਛੱਡਿਆ ਤੇ ਹੁਣ ਤੱਕ ਦੇ ਸੰਸਾਰ ਵਿੱਚ ਸਭ ਤੋਂ ਵੱਧ ਪੜੇ ਲਿਖੇ ਇਨਸਾਨ ਹਨ।ਉਹ ਸਾਡੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਵੀ ਰਹੇ।ਉਨਾਂ ਵੱਲੋਂ ਭਾਰਤੀ ਸੰਵਿਧਾਨ ਦਾ ਨਿਰਮਾਣ ਵੀ  ਕੀਤਾ ਗਿਆ ਤੇ ਸਮਾਜ ਵਿੱਚ ਦੱਬੇ ਕੁਚਲੇ ਲੋਕਾਂ ਨੂੰ ਬਰਾਬਰ ਲਿਆਉਣ ਲਈ ਅਹਿਮ ਯੋਗਦਾਨ ਪਾਇਆ।ਮੈਡਮ ਲਖਵੀਰ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਡਾ. ਸਾਹਿਬ ਦੇ ਜੀਵਨ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।ਅੰਤ ਵਿੱਚ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਪਰਮਿੰਦਰ ਕੌਰ, ਰਮਨਦੀਪ ਕੌਰ, ਹਰਜੀਤ ਕੌਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply