Tuesday, November 24, 2026

ਪੰਥਕ ਮਾਣ ਮਰਯਾਦਾ ਨੂੰ ਢਾਹ ਲਾਉਣ ਤੋਂ ਬਾਜ਼ ਆਵੇ ਝੀਂਡਾ – ਚਾਵਲਾ, ਭਿੱਟੇਵਡ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਸ. ਜਗਦੀਸ਼ ਸਿੰਘ ਝੀਂਡਾ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸ. ਝੀਂਡਾ ਦੇ ਇਸ ਬਿਆਨ ਨਾਲ ਉਸ ਦਾ ਦੋਗਲਾਪਨ ਸਾਹਮਣੇ ਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਨੇ ਝੀਂਡਾ ਨੂੰ ਮੌਕਾਪ੍ਰਸਤ ਕਹਿ ਕੇ ਉਸ ਨੂੰ ਕੌਮੀ ਏਕਤਾ ਦਾ ਦੁਸ਼ਮਣ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਝੀਂਡਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖੀ ’ਚੋਂ ਖਾਰਜ ਕਰ ਦਿੱਤਾ ਗਿਆ ਸੀ। ਹੁਣ ਸੰਗਤ ਵੱਲੋਂ ਇਸ ਨੂੰ ਨਕਾਰਨ ਦੇਣ ’ਤੇ ਇਸ ਨੇ ਨਵਾਂ ਪੈਂਤੜਾ ਅਪਣਾ ਕੇ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਦੀ ਮੁਆਫੀ ਮੰਗੀ ਤੇ ਹੁਣ ਸਿੱਖ ਪ੍ਰੰਪਰਾਵਾਂ ਦੀ ਤੌਹੀਨ ਕਰਦਿਆਂ ਸਿੱਖ ਕੌਮ ਦੇ ਸਰਬਉੱਚ ਅਸਥਾਨ ਦੇ ਮਾਨਯੋਗ ਜਥੇਦਾਰ ਸਬੰਧੀ ਸ਼ੰਕੇ ਖੜ੍ਹੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਝੀਂਡਾ ਪੰਥਕ ਮਾਣ ਮਰਯਾਦਾ ਨੂੰ ਢਾਹ ਲਾਉਣ ਤੋਂ ਬਾਜ਼ ਆਉਣ।ਉਨ੍ਹਾਂ ਸ. ਝੀਂਡਾ ਨੂੰ ਸਵਾਲ ਕਰਦਿਆਂ ਆਖਿਆ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫੀ ਮੰਗ ਰਿਹਾ ਸੀ, ਉਦੋਂ ਉਨ੍ਹਾਂ ਨੂੰ ਅਜਿਹਾ ਚੇਤਾ ਕਿਉਂ ਨਾ ਆਇਆ?

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply