Wednesday, September 2, 2026

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਹੋਈ

PPN1604201709ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) -ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਯੂਨੀਅਨ ਦੀ ਫਾਜ਼ਿਲਕਾ ਇਕਾਈ ਵੱਲੋਂ ਮੀਟਿੰਗ ਦਾ ਅਯੋਜਨ ਕੀਤਾ ਗਿਆ। ਜਿਸਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਅਤੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਭਾਂਬੜਾ ਨੇ ਕੀਤੀ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੇ ਦੰਸਿਆ ਕਿ ਕੈਪਟਨ ਸਰਕਾਰ 1263 ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੇ ਨਿਯੁਕਤੀ ਪੱਤਰ ਜਾਰੀ ਨਹੀਂ ਕਰ ਰਹੀ। ਇਝਸ ਸਬੰਧੀ ਸੂਬਾਈ ਕਮੇਟੀ ਦੇ ਮੈਂਬਰ ਕਈ ਵਾਰ ਸਿਹਤ ਮੰਤਰੀ ਅਤੇ ਡਾਇਰੈਕਟਰ ਸਿਹਤ ਵਿਭਾਗ ਨੂੰ ਮਿਲ ਚੁੱਕੇ ੲਲ ਪਰ ਲਾਰਿਆਂ ਅਤੇ ਵਾਅਦਿਆਂ ਤੋਂ ਇਲਾਵਾ ਯੂਨੀਅਨ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਹੈਲਥ ਵਰਕਰਾਂ ਵੱਲੋਂ ਨਿਯੂਕਤੀ ਪੱਤਰ ਦੇ ਸਬੰਧ ਵਿਚ ਕਾਂਗਰਸ ਦੇ ਵਿਧਾਇਕਾਂ ਅਤੇ ਸਾਰਿਆਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਵੀ ਸਰਕਾਰ ਨੂੰ ਮੰਗ ਪੱਤਰ ਭੇਜੇ ਜਾ ਚੁੱਕੇ ਹਨ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਧਿਆਂਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਡੇਂਗੂ, ਮਲੇਰੀਆ ਅਤੇ ਚਿੰਕਨਗੁਨੀਆਂ ਦੇ ਖਾਤਮੇ ਲਈ ਰਾਜ ਪੱਧਰੀ ਅਭਿਆਨ ਚਲਾ ਰਹੀਹੈ ਅਤੇ ਦੂਜੇ ਪਾਸੇ ਇਸ ਅਭਿਆਨ ਨੂੰ ਚਲਾਉਣ ਲਈ ਵਿਭਾਗ ਦੇ ਕੋਲ ਬੀਤੇ 10 ਵਰ੍ਹਿਆਂ ਤੋਂ ਵੱਡੇ ਪੱਧਰ ਤੇ ਵਰਕਰਾਂ ਦੀ ਕਮੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਦੇ ਬੇਰੁਜ਼ਗਾਰਾਂ ਦੇ ਨਾਲ ਇਸ ਤਰ੍ਹਾਂ ਦੇ ਰਵਈਏ  ਤੋਂ ਪ੍ਰੇਸ਼ਾਨ ਸੂਬੇ ਭਰ ਦੇ ਹਜ਼ਾਰਾਂ ਬੇਰੁਜ਼ਗਾਰ ਮਲਟੀਪਰਪਜ ਹੈਲਥ ਵਰਕਰ 23 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਵਿਚ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਰੋਸ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਇੰਦਰਜੀਤ ਸਿੰਘ, ਵਰਿੰਦਰ ਕੁਮਾਰ, ਰਮੇਸ਼ ਕੁਮਾਰ, ਸੰਜੀਵ ਕੁਮਾਰ, ਸੋਨੂੰ ਫਾਜ਼ਿਲਕਾ, ਪ੍ਰੇਮ ਕੁਮਾਰ, ਰਿਪਨ ਕੁਮਾਰ, ਮਨੋਹਰ ਲਾਲ, ਸਤਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply