ਫਾਜ਼ਿਲਕਾ, 16 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਮਾਰਚ ਮਹੀਨੇ ਦੀ ਤਨਖਾਹ ਅਜੇ ਤੱਕ ਜਾਰੀ ਨਾ ਹੋਣ ਸਬੰਧੀ ਰੋਸ ਪ੍ਰਟ ਕੀਤਾ ਗਿਆ ਹੈ। ਜਾਰੀ ਪ੍ਰੈਸ ਬਿਆਨ ਵਿਚ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ, ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ, ਪਰਮਜੀਤ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ, ਜਨਰਲ ਸਕੱਤਰ ਰਾਮ ਕ੍ਰਿਸ਼ਨ, ਜ਼ਿਲ੍ਹਾ ਕਮੇਟੀ ਮੈਂਬਰ ਰਾਜੀਵ ਚਗਤੀ, ਸੁਧੀਰ ਕਾਲੜਾ, ਕੁਲਬੀਰ ਸਿੰਘ, ਵਿਨੈ ਕੁਮਾਰ, ਰੀਸ਼ੂ ਸੇਠੀ, ਧਰਮਿੰਦਰ ਗੁਪਤਾ, ਪਰਮਜੀਤ ਸਿੰਘ ਸ਼ੇਰੇਵਾਲਾ, ਰਵਿੰਦਰ ਕੁਮਾਰ ਸ਼ਰਮਾ, ਕ੍ਰਿਸ਼ਨ ਕੁਮਾਰ, ਰਾਜ ਕੁਮਾਰ, ਵਰਿੰਦਰ ਸਿੰਘ, ਓਮ ਪ੍ਰਕਾਸ਼, ਮਹਿੰਦਰ ਕੁਮਾਰ ਆਦਿ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖਾਹ ਸਬੰਧੀ 3 ਮਹੀਨਿਆਂ ਦਾ ਬਜਟ ਪਿਛਲੇ ਹਫ਼ਤੇ ਹੀ ਸਬੰਧਤ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜਾਰੀ ਹੋ ਚੁੱਕਿਆ ਹੈ, ਪਰ ਅਜੇ ਤੱਕ ਤਨਖਾਹਾਂ ਦਾ ਕੋਈ ਅਤਾ ਪਤਾ ਨਹੀਂ ਹੈ। ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਭਠੇਜਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀ ਮਾਰਚ ਮਹੀਨੇ ਦੀ ਤਨਖਾਹ ਪਹਿਲਾਂ ਹੀ ਟੈਕਸ ਅਤੇ ਹੋਰ ਬਚਤ ਯੋਜਨਾਵਾਂ ਕਾਰਨ ਕਾਫ਼ੀ ਕੱਟੀ ਜਾਂਦੀ ਹੈ ਅਤੇ ਹੁਣ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਮਾਰਚ ਮਹੀਨੇ ਦੀ ਤਨਖਾਹ ਜਾਰੀ ਨਾ ਹੋਣਾ ਬੜਾ ਹੀ ਨਿੰਦਾਜ਼ਨਕ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਅੱਠ ਸਿੱਖਿਆ ਬਲਾਕਾਂ ਦੇ ਪ੍ਰਾਇਮਰੀ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰੇਟ ਦਫ਼ਤਰ ਤੋਂ ਬਜਟ ਸਬੰਧੀ ਪੱਤਰ ਅਤੇ ਹੁਕਮ ਪੰਜਾਬ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਐਲੀਮੈਂਟਰੀ ਸਿੱਖਿਆ ਨੂੰ ਪਿਛਲੇ ਹਫ਼ਤੇ ਹੀ ਜਾਰੀ ਕੀਤਾ ਜਾ ਚੁੱਕਿਆ ਹੈ, ਪਰ ਜ਼ਿਲ੍ਹਾ ਫਾਜ਼ਿਲਕਾ ਦੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਜੇ ਤੱਕ ਇਹ ਬਜਟ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਨਹੀਂ ਕੀਤਾ ਗਿਆ। ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਆਗੂਆਂ ਅਤੇ ਮੈਂਬਰਾਂ ਵੱਲੋਂ ਫਾਜ਼ਿਲਕਾ ਦੇ ਪ੍ਰਾਇਮਰੀ ਅਧਿਆਪਕਾਂ ਦੀ ਤਨਖਾਹ ਜਲਦੀ ਤੋਂ ਜਲਦੀ ਜਾਰੀ ਕਰਵਾਉਣ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਮੰਗ ਕੀਤੀ ਗਈ ਹੈ ਤਾਕਿ ਅਧਿਆਪਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾਂ ਪਵੇ।
Check Also
ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …
Punjab Post Daily Online Newspaper & Print Media