ਕਾਂਗਰਸ ਦੀ ਵਿਚਾਰ ਧਾਰਾ ਤੇ ਚੱਲਣ ਵਾਲਿਆਂ ਦਾ ਸਵਾਗਤ ਹੋਵੇਗਾ- ਗੁਰਜੀਤ ਔਜਲਾ
ਅੰਮ੍ਰਿਤਸਰ, 16 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲਾ ਅਕਾਲੀ ਜਥਾ ਅੰਮਿ੍ਰਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਿੰ੍ਰਸ ਗੁਮਟਾਲਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ।ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਦਫਤਰ ਗੁਮਟਾਲਾ ਵਿਖੇ ਔਜਲਾ ਨੇ ਪਿੰ੍ਰਸ ਗੁੰਮਟਾਲਾ ਅਤੇ ਉਨਾਂ ਦੇ ਸਾਥੀਆਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਅਤੇ ਸਿਰਾਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾਂ ਤੇ ਚੱਲਣ ਵਾਲਿਆਂ ਦਾ ਪਾਰਟੀ ਵਿਚ ਸੁਆਗਤ ਕੀਤਾ ਜਾਵੇਗਾ।ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ। ਉਨਾ ਕਿਹਾ ਕਿ ਕਾਂਗਰਸ ਪਾਰਟੀ ਵਿਚ ਪਿੰ੍ਰਸ ਗੁੰਮਟਾਲਾ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਤਾਂ ਕਿ ਉਹ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੋਈ ਕਸਰ ਨਾ ਛੱਡਣ। ਉਨਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਕਿਹਾ ਕਿ ਉਹ ਪਾਰਟੀ ਲਈ ਵੱਧ ਚੜ ਕੇ ਕੰਮ ਕਰਨ। ਇਸ ਮੌਕੇ ਗੁੰਮਟਾਲਾ ਨੇ ਕਿਹਾ ਕਿ ਉਹ ਔਜਲਾ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਇਹ ਉਨਾਂ ਦੀ ਘਰ ਵਾਪਸੀ ਹੈ, ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਰਾਤ ਦਿਨ ਇਕ ਕਰ ਦੇਣਗੇ।ਇਸ ਮੌਕੇ ਅਮਰਜੀਤ ਸਿੰਘ ਐਲ.ਆਈ.ਸੀ, ਮਲਕੀਤ ਸਿੰਘ, ਪਰਮਜੀਤ ਸਿੰਘ, ਸੰਦੀਪ ਸਿੰਘ, ਗੁਰਜੀਤ ਸਿੰਘ, ਸੁਖਪਾਲ ਸਿੰਘ, ਵਿਕਰਮਜੀਤ ਸਿੰਘ, ਵਰੁਣ ਅਰੋੜਾ, ਸੁਰਿੰਦਰ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿ੍ਰੰਸ ਗੁੰਮਟਾਲਾ ਦੇ ਸਾਥੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ।
Punjab Post Daily Online Newspaper & Print Media