Friday, March 20, 2026

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN1604201716ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।   ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਗੁਰੂ ਜੀ ਨੇ ਜਗਤ ਨੂੰ ਸ਼ਾਂਤੀ ਅਤੇ ਸੇਵਾ ਦਾ ਉਪਦੇਸ਼ ਦਿੱਤਾ, ਜਿਸਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ। ਇਸ ਤੋਂ ਪਹਿਲਾਂ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ।ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਮੌਕੇ ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸੁਖਦੇਵ ਸਿੰਘ ਅਬਦਾਲ, ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਪ੍ਰਿੰ: ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰ: ਸ੍ਰੀਮਤੀ ਡੀ. ਕੇ. ਸੰਧੂ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply