ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
ਮੈਡੀਕਲ ਖੇਤਰ ਦੀ ਨਾਮਵਰ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਸਥਾਨਕ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਡਾਕਟਰੀ ਰਸਾਲੇ ਜੇ.ਕੇ ਪ੍ਰੈਕਟੀਸ਼ਨਰ ਦਾ ਸੰਪਾਦਕੀ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ। ਇਸ ਦੀ ਲਿਖਤੀ ਸੂਚਨਾ ਇਸ ਜਨਰਲ ਦੇ ਐਗਜੈਕਟਿਵ ਐਡੀਟਰ ਡਾਕਟਰ ਜਫਰ ਅੱਬਾਸ ਨੇ ਡਾਕਟਰ ਨੇਕੀ ਨੂੰ ਭੇਜੀ ਹੈ। ਇਹ ਰਸਾਲਾ ਜੰਮੂ ਕਸ਼ਮੀਰ ਤੋਂ ਪ੍ਰਕਾਸ਼ਿਤ ਹੁੰਦਾ ਹੈ। ਡਾਕਟਰ ਨੇਕੀ ਦੀ ਨਿਯੁਕਤੀ ਮੈਡੀਕਲ ਖੇਤਰ ਵਿੱਚ ਕੀਤੇ ਗਏ ਯੌਗਦਾਨ ਨੂੰ ਮੁਖ ਰੱਖਦੇ ਹੋਏ ਕੀਤੀ ਗਈ ਹੈ। ਇਥੇ ਇਹ ਵਰਨਣਯੋਗ ਹੈ ਕਿ ਡਾਕਟਰ ਨੇਕੀ 10 ਤੋਂ ਵੱਧ ਡਾਕਟਰੀ ਰਸਾਲਿਆਂ ਦੇ ਸੰਪਾਦਕ ਹਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media