Sunday, March 22, 2026

ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅੰਮ੍ਰਿਤਸਰ ਵਿਕਾਸ ਮੰਚ ਦੇ ਤੀਜੀ ਵਾਰ ਲਗਾਤਾਰ ਪ੍ਰਧਾਨ ਬਣੇ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – PPN1704201703ਕੁਲਵੰਤ ਸਿੰਘ ਅਣਖੀ ਨੂੰ ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੀ ਸਲਾਨਾ ਚੋਣ ਵਿੱਚ ਸਰਬਸੰਮਤੀ ਨਾਲ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ।ਸਥਾਨਕ ਅਸ਼ੋਕਾ ਸਕੂਲ਼ ਵਿਖੇ ਹੋਈ ਮੀਟਿੰਗ ਵਿੱਚ ਹਾਜਰ ਮੈਂਬਰਾਂ ਵਲੋਂ ਕੁਲਵੰਤ ਸਿੰਘ ਅਣਖੀ ਨੂੰ ਉਨਾਂ ਦੀਆਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੇ ਮੱਦੇਨਜ਼ਰ  ਇੱਕ ਸਾਲ ਲਈ ਮੁੜ ਪ੍ਰਧਾਨ ਚੁਣਿਆ ਗਿਆ, ਜਦਕਿ ਸੰਸਥਾ ਦੇ ਹੋਰ ਅਹੁੱਦੇਦਾਰ ਤੇ ਕਾਰਜਕਾਰਣੀ ਕਮੇਟੀ ਬਨਾਉਣ  ਦੇ ਅਧਿਕਾਰ ਵੀ ਉਨਾਂ ਨੂੰ ਸੌਂਪ ਦਿਤੇ ਗਏ। ਇਸ ਸਮੇਂ ਨਵ-ਨਿਯੁੱਕਤ ਪ੍ਰਧਾਨ ਕੁਲਵੰਤ ਸਿੰਘ ਅਣਖੀ ਨੇ ਮੰਚ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਹਮੇਸ਼ਾਂ ਗੁਰੂ ਨਗਰੀ ਦੀ ਬਿਹਤਰੀ ਲਈ ਸਮਰਪਿਤ ਭਾਵਨਾ ਨਾਲ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਸੌਂਪੀ ਗਈ ਸੇਵਾ ਪੂਰੀ ਤਨਦੇਹੀ ਨਾਲ ਸਾਥੀਆਂ ਦੇ ਸਹਿਯੋਗ ਨਾਲ ਨਿਭਾਉਣਗੇ।
ਮੀਟਿੰਗ ਵਿੱਚ ਅੰਮ੍ਰਿਤਸਰ ਵਿੱਚ ਐਲਾਨੀਆਂ ਗਈਆਂ ਕੇਂਦਰੀ ਯੋਜਨਾਵਾਂ ਬਾਰੇ ਚਰਚਾ ਕਰਦਿਆਂ ਨਵੇਂ ਬਣੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਵਲੋਂ ਸਰਕਾਰੇ ਦਰਬਾਰੇ ਅਵਾਜ਼ ਬੁਲੰਦ ਕਰਨ ਅਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਯੂਰਪ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਲਈ ਉਨਾਂ ਦਾ ਧੰਨਵਾਦ ਕੀਤਾ ਗਿਆ।ਸਰਹੱਦੀ ਖੇਤਰ ਵਿੱਚ ਸਥਾਪਿਤ ਕੀਤੇ ਜਾ ਰਹੇ ਰੇਡੀਓ/ਟੀ.ਵੀ ਟਾਵਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਸ ਟਾਵਰ ਦੀ ਉਚਾਈ ਘਟਾਉਣ ਦੇ ਮਨਸੂਬਿਆਂ ਦੀ ਨਿੰਦਾ ਕੀਤੀ ਗਈ ਅਤੇ ਆਈ.ਆਈ.ਐਮ ਦੀ ਬਿਲਡਿੰਗ ਜਲਦ ਤਿਆਰ ਕਰਨ ਦੀ ਵੀ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਗਈ।
ਹਾਜਰ ਮੈਂਬਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਬਣੀ ਨਵੀਂ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ `ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਆਸ ਪ੍ਰਗਟਾਈ ਕਿ ਗੁਰੂ ਨਗਰੀ ਦੇ ਯੋਜਨਬੱਧ ਤੇ ਇਕਸਾਰ ਵਿਕਾਸ ਕਰਵਾਇਆ ਜਾਵੇਗਾ ਅਤੇ ਕੋਈ ਪ੍ਰਾਜੈਕਟ ਲਾਗੂ ਕਰਨ ਤੋਂ ਪਹਿਲਾਂ ਸ਼ਹਿਰੀਆਂ ਦੇ ਵਿਚਾਰ ਜਾਨਣ ਦੀ ਕੋਸ਼ਿਸ਼ ਜਰੂਰ ਕੀਤੀ ਜਾਵੇਗੀ।ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੂੰ ਵੀ ਅਪੀਲ ਕੀਤੀ ਗਈ ਕਿ ਉਹ 20 ਅਪ੍ਰੈਲ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਗੁਰੂ ਨਗਰੀ ਅੰਮ੍ਰਿਤਸਰ ਆ ਰਹੇ ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਸ਼ਰਧਾਲੂਆਂ ਦੀ ਸਹੂਲਤ ਲਈ ਕਨੇਡਾ ਏਅਰਲਾਈਨ ਦੀਆਂ ਟੋਰਾਂਟੋ ਤੇ ਵੈਨਕੁਅਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੂਰੂ ਕਰਵਾਉਣ, ਅੰਮ੍ਰਿਤਸਰ ਵਿੱਚ ਕਨੇਡੀਅਨ ਹਾਈਕਮਿਸ਼ਨ ਦਾ ਦਫਤਰ ਖੋਲਣ ਅਤੇ ਕਨੇਡੀਅਨ ਵਿਦਿਅਕ ਸੂਚਨਾ ਕੇਂਦਰ ਸਥਾਪਿਤ ਕਰਨ ਆਦਿ ਮੁੱਦੇ ਜਰੂਰ ਉਠਾਉਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਚਾਹਲ, ਪ੍ਰੋ. ੰਮੋਹਨ ਸਿੰਘ, ਨਿਰਮਲ ਸਿੰਘ ਅਨੰਦ, ਗਿਆਨ ਸਿੰਘ ਬਮਰਾਹ, ਮਨਜੀਤ ਸਿੰਘ ਸੈਣੀ, ਮਨਮੋਹਨ ਸਿੰਘ, ਦਲਜੀਤ ਸਿੰਘ ਕੋਹਲੀ, ਜਸਬੀਰ ਸਿੰਘ ਸੱਗੂ, ਲਖਬੀਰ ਸਿੰਘ ਘੁੰਮਣ, ਮਾਈਕਲ ਰਾਹੁਲ , ਨਿਸ਼ਾਨ ਸਿੰਘ, ਸੇਵਕ ਸਿੰਘ ਆਦਿ ਵੀ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply