Sunday, October 11, 2026

‘ਸਿਵਲ ਸੇਵਾਵਾਂ’ ਬਾਰੇ ਸੈਮੀਨਾਰ ਦਾ ਆਯੋਜਨ

ਬਠਿੰਡਾ, 17 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1704201707ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਵੱਲੋਂ ‘ਸਿਵਲ ਸੇਵਾਵਾਂ’ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਵਿਸ਼ੇਸ਼ ਤੌਰ ‘ਤੇ ਬੀ.ਐਸ.ਸੀ (ਬਾਇਓਟੈੱਕ), ਬੀ.ਐਸ.ਸੀ (ਮੈਡੀਕਲ)  ਅਤੇ ਬੀ.ਐਸ.ਸੀ (ਨਾਨ ਮੈਡੀਕਲ) ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਵਿੱਚ ਮਿਸ ਸਾਕਸ਼ੀ ਸਾਹਨੀ ਆਈ.ਏ.ਐਸ, ਐਸ.ਡੀ.ਐਮ ਬਠਿੰਡਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੇ ਪ੍ਰੇਰਨਾਦਾਇਕ ਵਿਚਾਰਾਂ ਨਾਲ ਪ੍ਰਭਾਵਿਤ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਸ਼ਾਵਾਦੀ ਪਹੁੰਚ ਅਪਨਾਉਣ ਤੇ ਜ਼ੋਰ ਦਿੱਤਾ  ਅਤੇ ਕਿਹਾ ਕਿਉਂਕਿ ਪੱਕੇ ਇਰਾਦੇ ਨੂੰ ਜਿੱਤਣ ਲਈ ਵਿਸ਼ਵਾਸ਼ ਅਤੇ ਆਸ ਦਾ ਹੋਣਾ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਆਪਣੇ ਆਪ ਤੇ ਯਕੀਨ,  ਭਾਗੀਦਾਰੀ, ਪੱਕਾ ਇਰਾਦਾ ਅਤੇ ਜਾਗਰੂਕਤਾ  ਦੇ ਗੁਣਾਂ ਨਾਲ ਭਰਪੂਰ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਹਰ ਇੱਕ ਵਿਦਿਆਰਥੀ ਦੇ ਮਨਾਂ ਨੂੰ ਛੂਹਿਆ ਅਤੇ ਉਹਨਾਂ ਨੂੰ ਪ੍ਰਭਾਵਿਤ ਕੀਤਾ।ਉਨ੍ਹਾਂ ਨੇ ਇਸ ਸੈਮੀਨਾਰ ਦੌਰਾਨ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਵੱਲੋਂ ਸਿਵਲ ਸੇਵਾਵਾਂ ਬਾਰੇ ਪੁੱਛੇ ਸੁਆਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ।ਸੈਮੀਨਾਰ ਵਿੱਚ 300 ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰੇਰਨਾਦਾਇਕ ਭਾਸ਼ਣ ਅਤੇ ਪਰਸਪਰ ਚਰਚਾ ਦੇ ਜ਼ਰੀਏ ਵਿਦਿਆਰਥੀ ਆਪਣੇ ਜੀਵਨ ਦੇ ਟੀਚੇ ਵੱਲ ਆਸ਼ਾਵਾਦੀ ਹੋਣਗੇ ਅਤੇ ਆਪਣੇ ਜੀਵਨ ਵਿੱਚ ਮੀਲ ਪੱਥਰ ਨਿਰਧਾਰਤ ਕਰਨ ਦੇ ਕਾਬਲ ਹੋਣਗੇ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸਿਵਲ ਸਰਵਿਸਜ਼ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਦੇ ਇਸ ਊਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply