ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) –
ਜਿਲ੍ਹੇ ਵਿਚੋਂ ਡੇਂਗੂ ਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦਾ ਉਪਰਾਲਾ ਕਰਨ ਦੀ ਨੀਅਤ ਨਾਲ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਡੇਂਗੂ ਅਤੇ ਚਿਕਨਗੁਨੀਆ ਉੱਤੇ ਕਾਬੂ ਪਾਉਣ ਦੇ ਮਨਸੇ ਨਾਲ ਇੱਕ ਰਾਜ ਪੱਧਰੀ ਵਰਕਸ਼ਾਪ ਮਿਊਂਸੀਪਲ ਕਾਰਪੋਰੇਸ਼ਨ ਵਿਖੇ ਲਗਾਈ ਗਈ।ਜਿਸ ਵਿੱਚ ਮਿਉਂਸੀਪਲ ਕਾਰਪੋਰੇਸ਼ਨ, ਨਗਰ ਕੌਂਸਿਲਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।ਵਰਕਸ਼ਾਪ ਦੀ ਅਗਵਾਈ ਕਰਦੇ ਸਿਵਲ ਸਰਜਨ ਪ੍ਰਦੀਪ ਚਾਵਲਾ ਨੇ ਕਿਹਾ ਕਿ ਇਸ ਵਾਰ ਡੇਂਗੂ ਦੀ ਰੋਕਥਾਮ ਐਕਸ਼ਨ ਪਲਾਨ ਬਣਾ ਕੇ ਕੀਤੀ ਜਾਵੇਗੀ ਅਤੇ ਹਰੇਕ ਵਿਭਾਗ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਨਗਰ ਨਿਗਮ ਦੇ ਅਧਿਕਾਰੀਆਂ ਦਾ ਸਹਿਯੋਗ ਵੀ ਅਤਿ ਜ਼ਰੂਰੀ ਹੈ।
ਵਰਕਸ਼ਾਪ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ: ਗੁਰਲਵਲੀਨ ਸਿੰਘ ਸਿਧੂ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁਖ ਮਕਸਦ ਦੋਵੇ ਵਿਭਾਗਾਂ ਨੂੰ ਇੱਕਠੇ ਕਰਕੇ ਆਉੇਣ ਵਾਲੇ ਸਮੇ ਵਿੱਚ ਡੇਂਗੂ/ਚਿਕਨਗੁਨੀਆ ਨਾਲ ਨਜਿਠਣ ਲਈ ਕਮਰਬੰਦ ਹੋਣਾ ਹੈ। ਸਿਵਲ ਸਰਜਨ ਡਾ.ਪ੍ਰਾਦੀਪ ਚਾਵਲਾ ਨੇ ਕਿਹਾ ਕਿ ਡੇਂਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ।ਉਨਾਂ ਕਿਹਾ ਕਿ ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੂੰ ਦਿੱਤਾ ਜਾਵੇ।ਸਟੇਟ ਅੇਪੀਡਿਮੋਲੋਜਿਸਟ ਡਾ ਗਗਨਦੀਪ ਗਰੋਵਰ ਨੇ ਡੇਂਗੂ ਅਤੇ ਚਿਕਨਗੁਨੀਆਂ ਦੀ ਬੀਮਾਰੀਆਂ ਬਾਰੇ ਬਹੁਤ ਵਿਸਥਾਰ ਢੰਗ ਨਾਲ ਦਸਿਆ। ਜ਼੍ਹਿਲਾ ਅੇਪੀਡਿਮੋਲੋਜਿਸਟ ਡਾ ਮਦਨ ਮੋਹਨ ਨੇ ਕਿਹਾ ਕਿ ਦਿਨ ਵੇਲੇ ਪੂਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਕੀਤਾ ਜਾਵੇ।ਉਨਾ ਨੇ ਕਿਹਾ ਕੀ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸ ਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅਖਾਂ ਦੇ ਪਿਛਲੇ ਹਿੱਸੇ ਦਰਦ ,ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ। ਡੈਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।ਇਸ ਅਵਸਰ ਤੇ ਡਾ. ਰਿਤੂ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀਮਤੀ ਰਾਜ ਕੌਰ, ਆਰੂਸ਼ ਭੱਲਾ ਬੀ.ਸੀ.ਸੀ ਫੇਸੀਲੀਟੇਟਰ ਦੀ ਪੂਰੀ ਟੀਮ ਮੋਜੂਦ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media