ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –
ਫਾਜ਼ਿਲਕਾ ਉਪਮੰਡਲ ਦੇ ਪਿੰਡ ਖਿਓ ਵਾਲੀ ਢਾਬ ਵਿਚ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਵਿਨੋਦ ਕੁਮਾਰ (30) ਵਾਸੀ ਪਿੰਡ ਖਿਓ ਵਾਲੀ ਢਾਬ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਨੋਦ ਕੁਮਾਰ ਅੱਜ ਸਵੇਰੇ ਲਗਭਗ 8 ਵਜੇ ਆਪਣੀ ਭਾਨਜੀ ਨੂੰ ਮੋਟਰ ਸਾਇਕਲ ਤੇ ਪਿੰਡ ਦੇ ਸਕੂਲ ਵਿਚ ਛੱਡਣ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਕੂਲ ਦੇ ਨੇੜੇ ਪਹੁੰਚਿਆ ਤਾਂ ਇੱਕ ਜਾਣ ਪਹਿਚਾਣ ਅਤੇ 4/5 ਅਣਪਛਾਤੇ ਵਿਅਕਤੀਆਂ ਨੇ ਅਖੌਤੀ ਰੂਪ ਨਾਲ ਉਸ ਦੀ ਭਾਣਜੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ।ਜਿਸ ‘ਤੇ ਵਿਨੋਦ ਕੁਮਾਰ ਨੇ ਘਟਨਾ ਵਾਲੀ ਥਾਂ ਤੇ ਹਾਜ਼ਰ ਕੁੱਝ ਲੋਕਾਂ ਦੀ ਸਹਾਇਤਾ ਨਾਲ ਆਪਣੀ ਭਾਣਜੀ ਨੂੰ ਸਕੂਲ ਵਿਚ ਭੇਜਿਆ ਅਤੇ ਜਦੋਂ ਉਹ ਆਪਣੀ ਭਾਣਜੀ ਨੂੰ ਛੱਡ ਕੇ ਵਾਪਸ ਘਰ ਆ ਰਿਹਾ ਸੀ ਤਾਂ ਸਕੂਲ ਦੇ ਨੇੜੇ ਹੀ ਉਕਤ ਵਿਅਕਤੀਆਂ ਨੇ ਵਿਨੋਦ ਕੁਮਾਰ ਦੇ ਨਾਲ ਝਗੜਾ ਅਤੇ ਮਾਰਕੁੱਟ ਕੀਤੀ।ਜਿਸ ਕਾਰਨ ਵਿਨੋਦ ਕੁਮਾਰ ਦੇ ਦੋਵ੍ਹਾਂ ਪੈਰਾਂ, ਹੱਥ ਅਤੇ ਸਰੀਰ ਦੇ ਹੋਰਨਾਂ ਹਿੱਸਿਆਂ ਤੇ ਸੱਟਾਂ ਲੱਗੀਆਂ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media