Friday, October 9, 2026

ਜਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਵਲੋ ਕੋਬਰਾ ਤਾਰ ਦੀ ਵਰਤੋਂ ਕਰਨ ’ਤੇ ਪਾਬੰਦੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –Isha Kalia DC ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 12 ਜੂਨ 2017 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਦਾਰ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਨੂੰ ਛੱਡ ਕੇ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜਿਹੜੀ ਕਿ ਕਾਫ਼ੀ ਤੇਜਧਾਰ ਵਾਲੀ ਹੁੰਦੀ ਹੈ। ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਾਰ ਦੀ ਵਜ੍ਹਾ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਇਸ ਤਾਰ ਦੀ ਵਜ੍ਹਾ ਕਾਰਨ ਹੀ ਜਖ਼ਮੀ ਹੋਏ ਇਲਾਜ ਲਈ ਆਉਂਦੇ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply