Tuesday, October 6, 2026

ਮੂੰਹ ’ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ’ਤੇ ਪਾਬੰਦੀ ਦੇ ਹੁਕਮ ਦੇ ਹੁਕਮ ਜਾਰੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –Isha Kalia Dc ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 12 ਜੂਨ 2017 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਆਮ ਨਾਗਰਿਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਿਆ ਹੁੰਦਾ ਹੈ। ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਇਸ ਤਰ੍ਹਾਂ ਦੀ ਸਥਿਤੀ ਦਾ ਸਮਾਜ ਵਿਰੋਧੀ ਅਨਸਰ ਵੀ ਲਾਹਾ ਲੈ ਜਾਂਦੇ ਹਨ। ਜਿਸ ਕਾਰਨ ਉਹ ਸਮਾਜ ਵਿਚ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਦੇ ਹੇਠਾਂ ਮਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਈ ਹੋਵੇਗੀ।

 

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply