Monday, October 5, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ਼੍ਰੀਮਤੀ ਚਾਹਲ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) –PPN1704201720ਨੈਸਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਸਰਵਿਸ ਅਥਾਰਟੀ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਦਿਨ ਮੰਗਲਵਾਰ ਨੂੰ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਵੱਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ ਅਤੇ  ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਨ੍ਹਾਂ ਵੱਲੋਂ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ੍ਹਾਂ ਲੋਕਾਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਨ੍ਹਾਂ  ਸਾਰੇ ਕੈਦੀਆਂ ਤੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਲਈ ਨਿਰਧਾਰਤ ਕੀਤੇ ਸਮੇਂ ਬਾਰੇ ਵੀ ਜਾਗਰੂਕ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply